ਜੋਗਾ (ਗੋਪਾਲ): ਪਿੰਡ ਭੁਪਾਲ ਖੁਰਦ ਦੇ ਕਿਸਾਨ ਵੱਲੋਂ ਸਿਰ ਚੜ੍ਹੇ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਸੁਖਦੇਵ ਸਿੰਘ ਨੇ ਦੱਸਿਆ ਕਿ ਉਸਦੇ ਭਰਾ ਅਮਰੀਕ ਸਿੰਘ (45) ਪੁੱਤਰ ਰਣ ਸਿੰਘ ਵਾਸੀ ਭੁਪਾਲ ਖੁਰਦ ਸਮੇਤ ਪਰਿਵਾਰ ਕੋਲ ਕੁੱਲ ਦੋ ਏਕੜ ਜ਼ਮੀਨ ਹੈ ਅਤੇ ਇਸਦੇ ਸਿਰ ਪੰਜ ਲੱਖ ਰੁਪਏ ਦਾ ਕਰਜ਼ਾ ਹੈ, ਜੋ ਇਸ ਨੇ ਰਿਸ਼ਤੇਦਾਰਾਂ, ਪਿੰਡ ਵਾਸੀਆਂ ਤੇ ਹੋਰ ਮਹਿਕਮੇ ਕੋਲੋਂ ਲਿਆ ਸੀ ਅਤੇ ਕਰਜ਼ੇ ਦੀ ਵਾਪਸੀ ਨਾ ਹੁੰਦਿਆਂ ਪਰੇਸ਼ਾਨ ਰਹਿੰਦਾ ਸੀ, ਜਿਸਦੇ ਕਾਰਨ ਉਸਦੇ ਭਰਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਭੈਣੀਬਾਘਾ ਤੇ ਭੀਖੀ ਬਲਾਕ ਪ੍ਰਧਾਨ ਰਾਜ ਅਕਲੀਆ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪਰਿਵਾਰ ਦੇ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਉਧਰ ਥਾਣਾ ਜੋਗਾ ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।
ਕੇਂਦਰੀ ਸੁਰੱਖਿਆ ਸਲਾਹਕਾਰ 'ਅਜੀਤ ਡੋਭਾਲ' ਅਚਾਨਕ ਪੁੱਜੇ ਮੋਹਾਲੀ, ਕਿਸੇ ਨੂੰ ਨਹੀਂ ਸੀ ਜਾਣਕਾਰੀ
NEXT STORY