ਧਾਰੀਵਾਲ, (ਖੋਸਲਾ, ਬਲਬੀਰ)- ਸਹੁਰਾ ਪਰਿਵਾਰ ਤੋਂ ਤੰਗ ਆ ਕੇ ਇਕ ਵਿਅਕਤੀ ਵੱਲੋਂ ਆਤਮ-ਹੱਤਿਆ ਕਰਨ ਸਬੰਧੀ ਥਾਣਾ ਧਾਰੀਵਾਲ ਦੀ ਪੁਲਸ ਨੇ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਬੂਟਾ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਨਵਾਂ ਪਸਨਾਵਾਲ ਨੇ ਥਾਣਾ ਧਾਰੀਵਾਲ ਦੀ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਸੁਖਵਿੰਦਰ ਸਿੰਘ ਦਾ ਵਿਆਹ ਬਲਜੀਤ ਪੁੱਤਰੀ ਰਹਿਮਤ ਮਸੀਹ ਵਾਸੀ ਪਿੰਡ ਬਾਜੇਚੱਕ ਨਾਲ 2008 'ਚ ਹੋਇਆ ਸੀ, ਜਿਨ੍ਹਾਂ ਦੀ ਲਗਭਗ ਸੱਤ ਸਾਲਾ ਇਕ ਲੜਕੀ ਵੀ ਹੈ ਪਰ ਸੁਖਵਿੰਦਰ ਸਿੰਘ ਅਤੇ ਬਲਜੀਤ ਦਰਮਿਆਨ ਆਪਸੀ ਮਤਭੇਦ ਹੋਣ ਕਾਰਨ ਤਿੰਨ ਸਾਲਾਂ ਤੋਂ ਇਨ੍ਹਾਂ ਦਾ ਮਾਣਯੋਗ ਅਦਾਲਤ ਗੁਰਦਾਸਪੁਰ 'ਚ ਕੇਸ ਚੱਲ ਰਿਹਾ ਹੈ।
ਕੇਸ ਦੀ ਬੀਤੇ ਦਿਨੀਂ ਤਾਰੀਕ ਭੁਗਤ ਕੇ ਜਦ ਸੁਖਵਿੰਦਰ ਸਿੰਘ ਆਪਣੇ ਘਰ ਆਇਆ ਤਾਂ ਕੁਝ ਸਮੇਂ ਬਾਅਦ ਹੀ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਪੁੱਛਣ 'ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੱਸ ਜੀਤੋ, ਸਾਲਾ ਰਮੇਸ਼ ਮਸੀਹ ਅਤੇ ਘਰਵਾਲੀ ਬਲਜੀਤ ਨੇ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਹੈ, ਜਿਨ੍ਹਾਂ ਤੋਂ ਦੁਖੀ ਹੋ ਕੇ ਉਸ ਨੇ ਜ਼ਹਿਰੀਲੀ ਦਵਾਈ ਖਾ ਲਈ ਹੈ, ਜਿਸ ਤੋਂ ਬਾਅਦ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਥਾਣਾ ਮੁਖੀ ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਬੂਟਾ ਸਿੰਘ ਦੇ ਬਿਆਨਾਂ ਅਨੁਸਾਰ ਜੀਤੋ, ਰਮੇਸ਼ ਮਸੀਹ ਅਤੇ ਬਲਜੀਤ ਵਿਰੁੱਧ ਕੇਸ ਦਰਜ ਕਰ ਕੇ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਪੋਸਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਪੁਲ ਦੀ ਸੇਫਟੀ-ਵਾਲ ਟੁੱਟੀ; ਹਾਦਸੇ ਦਾ ਡਰ
NEXT STORY