ਅੰਮ੍ਰਿਤਸਰ : ਪੰਜਾਬ ਵਿਚ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਤੋਂ ਬਾਅਦ ਸੂਬੇ ਦੇ ਹਰ ਜ਼ਿਲੇ ਵਿਚ ਰੋਜ਼ਗਾਰ ਦਫਤਰ ਵੀ ਖੋਲ੍ਹੇ ਜਾਣਗੇ। ਜਿਸ ਦੇ ਤਹਿਤ ਅੰਮ੍ਰਿਤਸਰ ਵਿਚ ਵੀ ਬੁੱਧਵਾਰ ਨੂੰ ਕੈਬਨਿਟ ਮੰਤਰੀ ਸੁੱਖ ਸਰਕਾਰੀਆਂ ਵਲੋਂ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਦਫਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਨਾਲ 82 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਮਿਲੇਗੀ। ਇਸ ਦੇ ਨਾਲ ਵਿਰੋਧੀਆਂ ਵਲੋਂ ਕੀਤੇ ਜਾ ਰਹੇ ਹਮਲਿਆਂ 'ਤੇ ਬੋਲਦੇ ਹੋਏ ਸਰਕਾਰੀਆ ਨੇ ਕਿਹਾ ਕਿ ਕਾਂਗਰਸ ਵਲੋਂ ਨੌਜਵਾਨਾਂ ਨੂੰ ਸਿਰਫ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਨਾ ਕਿ ਸਰਕਾਰੀ ਨੌਕਰੀ ਦੇਣ ਦੀ ਗੱਲ ਆਖੀ ਗਈ ਸੀ। ਸਰਕਾਰੀਆ ਨੇ ਕਿਹਾ ਕਿ ਵਿਰੋਧੀਆਂ ਵਲੋਂ ਜਾਣ ਬੁੱਝ ਕੇ ਇਸ ਮਾਮਲੇ ਜਾਣ ਬੁੱਝ ਕੇ ਤੂਲ ਦਿੱਤਾ ਜਾ ਰਹੀ ਹੈ।
ਸੁਖਬੀਰ ਬਾਦਲ ਵਲੋਂ ਸਿੱਟ 'ਤੇ ਦਿੱਤੇ ਗਏ ਬਿਆਨ 'ਤੇ ਬੋਲਦੇ ਹੋਏ ਸਰਕਾਰੀਆ ਨੇ ਕਿਹਾ ਕਿ ਸੁਖਬੀਰ ਦੇ ਬਿਆਨਾਂ ਵਿਚ ਕੋਈ ਸੱਚਾਈ ਨਹੀਂ ਹੈ ਅਤੇ ਸੁਖਬੀਰ ਦਾ ਸੱਚ ਪਹਿਲਾਂ ਹੀ ਜਗ-ਜ਼ਾਹਰ ਹੋ ਚੁੱਕਾ ਹੈ। ਇਸ ਦੇ ਨਾਲ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਬਲਾਸਟ ਦੇ ਦੋਸ਼ੀਆਂ ਦੇ ਜਲਦ ਗ੍ਰਿਫਤਾਰ ਹੋਣ ਦੀ ਗੱਲ ਵੀ ਆਖੀ ਹੈ।
'ਆਪ' ਆਗੂ ਨੂੰ ਗੋਲੀਆਂ ਮਾਰਨ ਦੇ ਮਾਮਲੇ 'ਚ ਭੜਕੇ ਲੋਕ, ਕੀਤਾ ਰੋਸ ਮੁਜ਼ਾਹਰਾ
NEXT STORY