ਚੋਗਾਵਾਂ, (ਹਰਜੀਤ)- ਬੀਤੇ ਦਿਨ ਪਿੰਡ ਟਪਿਆਲਾ ਵਿਖੇ ਪਲਾਟਾਂ ਦੇ ਮਸਲੇ ਨੂੰ ਲੈ ਕੇ ਚੱਲੀ ਗੋਲੀ ਅਤੇ ਚਿੱਟੇ ਦਿਨ ਹੋਈ ਗੁੰਡਾਗਰਦੀ ਦੇ ਨਾਚ ਜਿਸ ਵਿਚ ਇਕ ਵਿਅਕਤੀ ਮਾਰਿਆ ਗਿਆ ਸੀ ਅਤੇ 10 ਫੱਟੜ ਹੋ ਗਏ ਸਨ। ਇਸ ਸਬੰਧੀ ਅੱਜ ਪਿੰਡ ਟਪਿਆਲਾ ਵਿਖੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਜਿਥੇ ਇਸ ਖੂਨੀ ਕਾਂਡ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਉਥੇ ਇਸ ਘਟਨਾ ਵਿਚ ਮਾਰੇ ਗਏ ਵਿਅਕਤੀ ਸੁਖਦੇਵ ਸਿੰਘ ਸੁੱਖਾ ਦੀ ਮ੍ਰਿਤਕ ਦੇਹ ਨੂੰ ਰੈਲੀ ਵਾਲੀ ਜਗ੍ਹਾ 'ਤੇ ਰੱਖ ਕੇ ਪੁਲਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਤੇ ਪੁਲਸ ਪ੍ਰਸ਼ਾਸਨ ਨੂੰ ਵੀ ਰੱਜ ਕੇ ਕੋਸਿਆ ਅਤੇ ਲਾਸ਼ ਦਾ ਓਨਾ ਚਿਰ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਫੈਸਲਾ ਕੀਤਾ ਜਦੋਂ ਤੱਕ ਪੰਜਾਬ ਸਰਕਾਰ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਨਹੀਂ ਕਰਦੀ ਅਤੇ ਫੱਟੜ ਵਿਅਕਤੀਆਂ ਦਾ ਇਲਾਜ ਮੁਫਤ ਨਹੀਂ ਕਰਦੀ।
ਅੱਜ ਪਿੰਡ ਟਪਿਆਲਾ ਵਿਖੇ ਘਰ ਬਚਾਓ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਹੋਈ ਵਿਸ਼ਾਲ ਰੋਹ ਭਰੀ ਰੈਲੀ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾ ਸਕੱਤਰ ਡਾ. ਸਤਨਾਮ ਸਿੰਘ ਅਜਨਾਲਾ, ਪੰਜਾਬ ਰਾਜ ਅਨੁਸੂਚਿਤ ਜਾਤੀ ਦੇ ਚੇਅਰਮੈਨ ਰਕੇਸ਼ ਸਿੰਘ ਬਾਗਾ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਜਥੇ. ਵੀਰ ਸਿੰਘ ਲੋਪੋਕੇ, ਕਿਰਤੀ ਕਿਸਾਨ ਦੇ ਸੂਬਾ ਸਕੱਤਰ ਜਤਿੰਦਰ ਸਿੰਘ ਛੀਨਾ, ਆਮ ਆਦਮੀ ਪਾਰਟੀ ਦੇ ਸੂਬਾ ਆਗੂ ਕੁਲਦੀਪ ਸਿੰਘ ਧਾਰੀਵਾਲ, ਜਗਜੋਤ ਸਿੰਘ ਖਾਲਸਾ ਅਤੇ ਗੁਰਨਾਮ ਸਿੰਘ ਉਮਰਪੁਰਾ, ਰਤਨ ਸਿੰਘ ਰੰਧਾਵਾ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਸੁਖਦੇਵ ਸਿੰਘ ਬਰੀਕੀ ਸਮੇਤ ਸਾਰੇ ਬੁਲਾਰਿਆ ਨੇ ਪਿੰਡ ਟਪਿਆਲਾ ਦੇ ਗਰੀਬ ਮਜ਼ਦੂਰਾਂ 'ਤੇ ਕਾਂਗਰਸ ਪਾਰਟੀ ਦੇ ਹਲਕਾ ਆਗੂ ਦੀ ਸ਼ਹਿ 'ਤੇ ਚਲਾਈ ਗਈ ਗੋਲੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਐੱਸ. ਐੱਚ. ਓ. ਖਿਲਾਫ ਵੀ ਪਰਚਾ ਦਰਜਾ ਦੀ ਮੰਗ ਕੀਤੀ।
ਰੋਹ ਵਿਚ ਆਏ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਪੁਲਸ ਖਿਲਾਫ ਭਾਰੀ ਨਾਅਰੇਬਾਜ਼ੀ ਕੀਤੀ ਅਤੇ ਇਸ ਘਟਨਾ ਵਿਚ ਮਾਰੇ ਗਏ ਮਜ਼ਦੂਰ ਦੇ ਪਰਿਵਾਰ ਨੂੰ 10 ਲੱਖ ਦੀ ਮਦਦ ਅਤੇ ਘਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।
ਇਸ ਮੌਕੇ ਸ਼ਾਮ ਸਾਢੇ 6 ਵਜੇ ਘਟਨਾ ਵਾਲੀ ਥਾਂ 'ਤੇ ਪਹੁੰਚੇ ਐੱਸ. ਡੀ. ਐੱਮ. ਅਜਨਾਲਾ ਰਾਜਤ ਉਬਰਾਏ ਨੇ ਜੁੜੇ ਪਿੰਡ ਵਾਸੀਆਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਮ੍ਰਿਤਕ ਪਰਿਵਾਰ ਨੂੰ ਸਾਢੇ 7 ਲੱਖ ਰੁਪਏ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ। ਇਸ ਘਟਨਾ ਵਿਚ ਗੋਲੀ ਨਾਲ ਜ਼ਖਮੀ ਹੋਏ ਵਿਅਕਤੀ ਨੂੰ 50 ਹਜ਼ਾਰ ਅਤੇ ਮਾਮੂਲੀ ਜ਼ਖਮੀ ਨੂੰ 25 ਹਜ਼ਾਰ ਅਤੇ ਢਹਿ ਗਏ ਘਰਾਂ ਦੇ ਮਾਲਕਾਂ ਨੂੰ 20 ਹਜ਼ਾਰ ਰੁਪਏ ਦੇਣ ਦਾ ਐਲਾਨ ਕਰਨ ਤੋਂ ਬਾਅਦ ਮ੍ਰਿਤਕ ਸੁਖਦੇਵ ਸਿੰਘ ਸੁੱਖਾ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਵਰਪਾਲ, ਰਾਣਾ ਰਯਬੀਰ ਸਿੰਘ ਲੋਪੋਕੇ, ਸਰਪੰਚ ਜਤਿੰਦਰ ਸਿੰਘ ਕਾਲਾ, ਰਾਜ ਕੁਮਾਰ ਹੰਸ ਮੈਂਬਰ ਐੱਸ.ਸੀ.ਸੈੱਲ,ਦਰਸ਼ਨ ਸਿੰਘ ਕੋਟ, ਵਿਰਸਾ ਸਿੰਘ ਟਪਿਆਲਾ, ਸਰਪੰਚ ਜਗਤਾਰ ਸਿੰਘ, ਕੁਲਦੀਪ ਸਿੰਘ, ਬਾਬਾ ਰਾਜਨ ਸਿੰਘ, ਨਿਰਮਲ ਸਿੰਘ, ਬਾਬਾ ਜੋਗਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪੰਜਾਬ ਸਰਕਾਰ ਤੇ ਪੁਲਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ
NEXT STORY