ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਸੰਦੀਪ ਸੋਨੂੰ ਗ੍ਰਿਫ਼ਤਾਰ

You Are HerePunjab
Sunday, March 11, 2018-7:13 AM

ਦਸੂਹਾ  (ਝਾਵਰ) - ਜ਼ਿਲਾ ਪੁਲਸ ਮੁਖੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਆਈ. ਏ. ਸਟਾਫ਼ ਦਸੂਹਾ ਦੀ ਪੁਲਸ ਨੇ ਗੈਂਗਸਟਰ ਸੁੱਖਾ ਕਾਹਲਵਾਂ ਦੇ ਸਾਥੀ ਗੈਂਗਸਟਰ ਸੰਦੀਪ ਸਿੰਘ ਉਰਫ ਸੋਨੂੰ ਵਾਸੀ ਕਪੂਰ ਪਿੰਡ, ਤਹਿਸੀਲ ਆਦਮਪੁਰ, ਜ਼ਿਲਾ ਜਲੰਧਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਦਸੂਹਾ ਦੇ ਏ. ਐੱਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਦਸੂਹਾ ਦੇ ਨਜ਼ਦੀਕੀ ਪਿੰਡ ਸਦਰਪੁਰ ਮੋੜ ਉੱਚੀ ਬੱਸੀ ਵਿਖੇ ਨਾਕਾਬੰਦੀ ਦੌਰਾਨ ਪੈਦਲ ਆ ਰਿਹਾ ਇਕ ਵਿਅਕਤੀ ਜਦੋਂ ਪੁਲਸ ਨੂੰ ਦੇਖ ਕੇ ਭੱਜਣ ਲੱਗਾ ਤਾਂ ਮੁਲਾਜ਼ਮਾਂ ਨੇ ਮੁਸਤੈਦੀ ਨਾਲ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਦੀਪ ਸਿੰਘ ਉਰਫ ਸੋਨੂੰ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਗੈਂਗਸਟਰ ਸੰਦੀਪ ਸੋਨੂੰ ਅਤੇ ਉਸ ਦੇ ਸਾਥੀਆਂ ਨੇ ਗੜ੍ਹਦੀਵਾਲਾ ਨਜ਼ਦੀਕ ਸੀ. ਆਈ. ਏ. ਸਟਾਫ਼ ਹੁਸ਼ਿਆਰਪੁਰ ਦੇ ਮੁਲਾਜ਼ਮਾਂ 'ਤੇ ਫਾਇਰਿੰਗ ਕੀਤੀ ਸੀ ਅਤੇ ਫ਼ਰਾਰ ਹੋ ਗਏ ਸਨ। ਇਸ ਸਬੰਧੀ ਥਾਣਾ ਗੜ੍ਹਦੀਵਾਲਾ ਵਿਖੇ ਧਾਰਾ 307 ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਕਤ ਦੋਸ਼ੀ ਲਵਲੀ ਬਾਬਾ ਵਾਸੀ ਜਲੰਧਰ 'ਤੇ ਹਮਲਾ ਕਰਨ ਦੇ ਮਾਮਲੇ 'ਚ ਵੀ ਲੋੜੀਂਦਾ ਸੀ। ਪੁਲਸ ਅਨੁਸਾਰ ਦੋਸ਼ੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

Edited By

Roshan Kumar

Roshan Kumar is News Editor at Jagbani.

Popular News

!-- -->