ਚੰਡੀਗੜ੍ਹ : ਚਨਰਜੀਤ ਚੰਨੀ ਸਰਕਾਰ ਵਲੋਂ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਮਹਿਕਮੇ ਵੀ ਤਕਸੀਮ ਕਰ ਦਿੱਤੇ ਗਏ ਹਨ। ਜਿਵੇਂ ਮਹਿਕਮਿਆਂ ਦਾ ਐਲਾਨ ਤਾਂ ਇਸ ਤੋਂ ਤੁਰੰਤ ਬਾਅਦ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸਭ ਤੋਂ ਪਹਿਲਾਂ ਬਾਜ਼ੀ ਮਾਰਦਿਆਂ ਕਾਰਜਭਾਰ ਵੀ ਸੰਭਾਲ ਲਿਆ। ਮੰਤਰੀ ਸੁੱਖ ਸਰਕਾਰੀਆ ਨੇ ਮੰਗਲਵਾਰ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਪਹੁੰਚੇ ਕਾਰਜ-ਭਾਰ ਸੰਭਾਲ ਲਿਆ। ਉਨ੍ਹਾਂ ਨੂੰ ਜਲ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵੀਂ ਸਰਕਾਰ ਨੇ ਵੰਡੇ ਅਹੁਦੇ, ਜਾਣੋ ਕਿਹੜੇ ਮੰਤਰੀ ਨੂੰ ਕਿਹੜਾ ਵਿਭਾਗ ਮਿਲਿਆ
ਉਨ੍ਹਾਂ ਨੂੰ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦੇ ਸਟਾਫ਼ ਵੱਲੋਂ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਉਹ ਸਿਰਤੋੜ ਯਤਨ ਜਾਰੀ ਰੱਖਣਗੇ ਅਤੇ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਪਾਰਦਰਸ਼ੀ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਇਹ ਵੀ ਪੜ੍ਹੋ : ਨਵੇਂ ਡੀ. ਜੀ. ਪੀ. ਦੀ ਨਿਯੁਕਤੀ ਮਾਮਲੇ ’ਚ ਨਵਜੋਤ ਸਿੱਧੂ ’ਤੇ ਭਾਰੀ ਪਏ ਚਰਨਜੀਤ ਚੰਨੀ
ਸੋਮਵਾਰ ਤੋਂ ਖੁੱਲ੍ਹੀ PGI ਦੀ ਓ. ਪੀ. ਡੀ., ਭਾਰਤ ਬੰਦ ਹੋਣ ਕਾਰਨ ਉਮੀਦ ਤੋਂ ਘੱਟ ਪੁੱਜੇ ਮਰੀਜ਼
NEXT STORY