ਅੰਮ੍ਰਿਤਸਰ (ਵੈੱਬ ਡੈਸਕ)- ਨਵੇਂ ਸਾਲ ਦੇ ਮੌਕੇ ਉਤੇ ਅੱਜ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਰੇ ਦੇਸ਼ ਵਾਸੀਆਂ ਅਤੇ ਖਾਲਸਾ ਪੰਥ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਮਹਾਰਾਜ ਮਿਹਰ ਕਰਨ, ਬਖ਼ਸ਼ਿਸ਼ ਕਰਨ ਅਤੇ ਸਮੁੱਚੀ ਕੌਮ ਤੇ ਪੂਰੇ ਦੇਸ਼ ਵਾਸੀਆਂ ਲਈ ਇਹ ਸਾਲ ਚੜ੍ਹਦੀ ਕਲਾਂ ਦਾ ਸਾਲ ਹੋਵੇ। ਪੰਜਾਬ ਵਿਚ ਅਮਨ-ਸ਼ਾਂਤੀ ਬਣੀ ਰਹੇ। ਪੂਰੀ ਦੁਨੀਆ ਵਿਚ ਜਿਹੜੇ ਲੜਾਈ-ਝਗੜੇ, ਜੰਗਾਂ ਹੋ ਰਹੀਆਂ ਹਨ, ਪਰਮਾਤਮਾ ਮਿਹਰ ਕਰਨ ਕਿ ਇਹ ਸਭ ਕੁਝ ਖ਼ਤਮ ਹੋਵੇ ਅਤੇ ਨਵਾਂ ਸਾਲ ਸਾਰਿਆਂ ਲਈ ਖ਼ੁਸ਼ੀਆਂ ਭਰਿਆ ਹੋਵੇ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਇਥੇ ਇਹ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਹਰ ਸਾਲ ਨਵੇਂ ਸਾਲ ਦੇ ਮੌਕੇ ਉਤੇ ਰਾਤ 12 ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਸਨ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੁਖਬੀਰ ਬਾਦਲ 1 ਜਨਵਰੀ ਨੂੰ ਨਵੇਂ ਸਾਲ ਦੀ ਸਵੇਰ ਵੇਲੇ ਨਤਮਸਤਕ ਹੋਏ ਹਨ। ਇਥੇ ਦੱਸ ਦੇਈਏ ਕਿ ਹਰਸਿਮਰਤ ਕੌਰ ਬਾਦਲ ਬੀਤੇ ਦਿਨ ਵੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ।
ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਾਰਮਿਕ ਸਥਾਨ 'ਤੇ ਪਤੀ ਨੂੰ ਦੋਸਤ ਨਾਲ ਸੰਬੰਧ ਬਣਾਉਂਦੇ ਦੇਖ ਪਤਨੀ ਦੇ ਉਡੇ ਹੋਸ਼, ਹੈਰਾਨ ਕਰੇਗਾ ਪੰਜਾਬ ਦਾ ਇਹ ਮਾਮਲਾ
NEXT STORY