ਚੰਡੀਗੜ੍ਹ - ਦੀਵਾਲੀ ਦਾ ਤਿਉਹਾਰ ਅੱਜ ਪੂਰੇ ਦੇਸ਼-ਵਿਦੇਸ਼ ’ਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਇਸ ਪੋਸਟ ਸਾਂਝੀ ਕਰਦੇ ਹੋਏ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਸੁਖਬੀਰ ਸਿੰਘ ਬਾਦਲ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ, ‘‘ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈ। ਆਓ, ਇਸ ਬੰਦੀ ਛੋੜ ਦਿਹਾੜੇ ਮੌਕੇ ਆਪਸੀ ਪਿਆਰ ਤੇ ਮਿਲਵਰਤਨ ਨਾਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਮਿਲ ਕੇ ਕਾਰਜਸ਼ੀਲ ਹੋਈਏ। #BandiChorhDiwas #SriGuruHargobindSahibJi’’
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
ਹਰਸਿਮਰਤ ਕੌਰ ਬਾਦਲ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ, ‘‘ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ, ਬੰਦੀ ਛੋੜ ਦਿਵਸ ਦੀਆਂ ਸਮੂਹ ਸਾਧ ਸੰਗਤ ਨੂੰ ਵਧਾਈਆਂ। ਆਓ 'ਬੰਦੀ ਛੋੜ ਦਾਤਾਰ' ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ 'ਚ 'ਸਰਬੱਤ ਦੇ ਭਲੇ' ਅਤੇ ਸਮੂਹ ਸੰਗਤ ਦੀ ਖੁਸ਼ਹਾਲੀ ਤੇ ਤੰਦਰੁਸਤੀ ਦੀ ਅਰਦਾਸ ਕਰੀਏ। #BanduChorhDiwas’’
ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਦੌਰਾਨ ਜਗਾਏ ਜਾਣਗੇ ਦੇਸੀ ਘਿਓ ਦੇ 1 ਲੱਖ ਦੀਵੇ
NEXT STORY