ਲੁਧਿਆਣਾ : ਲੋਕ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਤਾਰ ਹਲਕਾ ਵਾਈਸ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਸੇ ਨੂੰ ਮੁੱਖ ਰੱਖਦਿਆਂ ਸੁਖਬੀਰ ਬਾਦਲ ਨੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਹਲਕੇ ਦੇ ਅਹੁਦਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਅਗਲੇ ਇਕ ਹਫਤੇ 'ਚ ਉਮੀਦਵਾਰਾਂ ਦੇ ਨਾਂ ਫਾਈਨਲ ਕਰਕੇ ਉਨ੍ਹਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਬਾਰੇ ਬੋਲਦਿਆਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਬੈਠਕ 'ਚ ਕਿਸਾਨ, ਨੌਜਵਾਨ, ਉਦਯੋਗਪਤੀ ਅਤੇ ਕਰਮਚਾਰੀਆਂ ਸਮੇਤ ਹਰ ਵਰਗ ਦੇ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ 'ਚ ਅਕਾਲੀ ਦਲ ਇਨ੍ਹਾਂ ਸਾਰੇ ਮੁੱਦਿਆਂ ਦੇ ਆਧਾਰ 'ਤੇ ਸਰਕਾਰ ਨੂੰ ਘੇਰਨ ਦਾ ਕੰਮ ਕਰੇਗਾ। ਮਜੀਠੀਆ ਨੇ ਕਿਹਾ ਕਿ ਸਰਕਾਰ ਖਜ਼ਾਨੇ ਨੂੰ ਚੂਨਾ ਲਾਉਣਾ ਹੋਵੇ ਤਾਂ ਖਜ਼ਾਨਾ ਭਰ ਜਾਂਦਾ ਹੈ ਪਰ ਜੇਕਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਾ ਹੋਵੇ, ਘਰ-ਘਰ ਰੋਜ਼ਗਾਰ ਦੇਣਾ ਹੋਵੇਗਾ ਤਾਂ ਖਜ਼ਾਨਾ ਖਾਲੀ ਹੋ ਜਾਂਦਾ ਹੈ।
ਵਿੱਤੀ ਸੰਕਟ ਤੋਂ ਉਭਰਨ ਲਈ ਪ੍ਰਾਪਰਟੀ ਟੈਕਸ ਵਧਾ ਸਕਦੈ ਨਿਗਮ
NEXT STORY