ਫਿਰੋਜ਼ਪੁਰ (ਕੁਮਾਰ, ਮਨਦੀਪ) - ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦੇ ਦਿਹਾਂਤ ਹੋ ਜਾਣ 'ਤੇ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਵ.ਕਮਲ ਸ਼ਰਮਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦੇ ਹੋਏ ਦੁੱਖ ਪ੍ਰਗਟ ਕੀਤਾ।
ਸੁਖਬੀਰ ਬਾਦਲ ਨੇ ਕਿਹਾ ਕਿ ਕਮਲ ਸ਼ਰਮਾ ਦਾ ਅਚਾਨਕ ਦਿਹਾਂਤ ਹੋ ਜਾਣ 'ਤੇ ਅਕਾਲੀ-ਭਾਜਪਾ ਅਤੇ ਦੇਸ਼ ਨੂੰ ਵੱਡਾ ਨੁਕਸਾਨ ਹੋਇਆ ਹੈ। ਕਮਲ ਸ਼ਰਮਾ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਬਹੁਤ ਚੰਗੇ ਸਬੰਧ ਸਨ, ਜਿਸ ਸਦਕਾ ਪੰਜਾਬ 'ਚ ਅਕਾਲੀ-ਬਾਜਪਾ ਦਾ ਗਠਜੋੜ ਬਹੁਤ ਮਜ਼ਬੂਰ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਸਮੂਹ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਕਮਲ ਸ਼ਰਮਾ ਦੇ ਪਰਿਵਾਰ ਨਾਲ ਹੈ ਅਤੇ ਹਮੇਸ਼ਾ ਰਹੇਗਾ।
ਦਿੱਲੀ ਦੁਨੀਆ ’ਚ ਸਭ ਤੋਂ ਵੱਧ ਪ੍ਰਦੂਸ਼ਿਤ, ਲਾਹੌਰ ਦੂਜੇ ਨੰਬਰ ’ਤੇ
NEXT STORY