ਫਾਜ਼ਿਲਕਾ (ਸੁਨੀਲ ਨਾਗਪਾਲ) : ਸੁਖਬੀਰ ਬਾਦਲ ਵਲੋਂ ਕੈਪਟਨ ਸਰਕਾਰ ਦਾ 6 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਨੇ ਵੀ ਸਰਕਾਰ ਨੂੰ 'ਜ਼ੀਰੋ' ਨੰਬਰ ਦਿੱਤਾ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਹਰ ਫਰੰਟ 'ਤੇ ਫੇਲ੍ਹ ਰਹੀ ਹੈ। ਇਸ ਲਈ ਉਹ ਇਸ ਨੂੰ ਜ਼ੀਰੋ ਨੰਬਰ ਦਿੰਦੇ ਹਨ। ਉਹ ਫਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਬਾਬਾ ਬੁੱਲ੍ਹੇ ਸ਼ਾਹ ਜੀ ਦੇ ਮੇਲੇ ਵਿਚ ਪਹੁੰਚੇ ਹੋਏ ਸਨ।
ਚੋਣ ਵਾਅਦਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਛੇ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਂਗਰਸ ਸਰਕਾਰ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕਰ ਸਕੀ ਹੈ।
ਹਰਿਆਣਾ ਮਾਰਕਾ ਦੇਸੀ ਸ਼ਰਾਬ ਦੀਆਂ 60 ਬੋਤਲਾਂ ਸਣੇ ਇਕ ਕਾਰ ਸਵਾਰ ਕਾਬੂ
NEXT STORY