ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਆ ਗਏ ਹਨ। ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਇਸ ਦੀ ਜਾਣਕਾਰੀ ਖੁਦ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਦਿੱਤੀ ਹੈ। ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਪਰ ਪਰੋਟੋਕੋਲ ਦੇ ਚੱਲਦੇ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ।
ਇਹ ਵੀ ਪੜ੍ਹੋ : ਅਕਾਲੀ ਸਿਆਸਤ ’ਚ ਧਮਾਕਾ, ਸੁਖਬੀਰ ਵਲੋਂ ਵਲਟੋਹਾ ਨੂੰ ਟਿਕਟ ਦੇਣ ਤੋਂ ਬਾਅਦ ਭੈਣ ਪਰਨੀਤ ਕੌਰ ਦਾ ਵੱਡਾ ਐਲਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਜਲਾਲਾਬਾਦ ਅਤੇ ਖੇਮਕਰਨ ਵਿਖੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ ਸਨ, ਇਸ ਦੇ ਚੱਲਦੇ ਉਨ੍ਹਾਂ ਆਪਣੇ ਸੰਪਰਕ ਵਿਚ ਆਉਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਬਟਾਲਾ ’ਚ ਕੋਰੋਨਾ ਕਾਰਣ ਦੋ ਸਕੇ ਭਰਾਵਾਂ ਦੀ ਮੌਤ
ਨਕਲੀ ਦਸਤਾਵੇਜ਼ ਤਿਆਰ ਕਰਕੇ ਮੈਰਿਜ ਰਜਿਸਟਰ ਕਰਵਾਉਣ ਵਾਲਾ ਗਿਰੋਹ ਬੇਨਕਾਬ
NEXT STORY