ਸ੍ਰੀ ਅਨੰਦਪੁਰ ਸਾਹਿਬ : ਹੋਲਾ ਮਹੱਲਾ ਦੇ ਪਵਿੱਤਰ ਦਿਹਾੜੇ 'ਤੇ ਸੁਖਬੀਰ ਸਿੰਘ ਬਾਦਲ ਨੇ ਸਮੂਹ ਦੇਸ਼ਵਾਸੀਆਂ, ਸੂਬੇ ਦੇ ਲੋਕਾਂ ਅਤੇ ਖਾਲਸਾ ਪੰਥ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਧਰਤੀ 'ਤੇ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੂਬੇ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਅਰਦਾਸ ਕੀਤੀ। ਅੰਤਰਰਾਸ਼ਟਰੀ ਪੱਧਰ 'ਤੇ ਬਣੇ ਹਾਲਾਤ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਈਰਾਨ ਵਿਚ ਫਸੇ ਪੰਜਾਬੀਆਂ ਦੀ ਸਥਿਤੀ ਨੂੰ ਬਹੁਤ ਨਾਜ਼ੁਕ ਅਤੇ ਖ਼ਤਰਨਾਕ ਦੱਸਿਆ। ਬਾਦਲ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਇਕ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ, ਜਿਸ 'ਤੇ ਲਗਾਤਾਰ ਸਹਾਇਤਾ ਲਈ ਫੋਨ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਹਵਾਈ ਸੇਵਾਵਾਂ ਬੰਦ ਹੋਣ ਕਾਰਨ ਲੋਕ ਉੱਥੇ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਕੀ ਕੀਤਾ ਜਾਵੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਭਾਰਤੀ ਦੂਤਾਵਾਸ ਨਾਲ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪੀੜਤ ਲੋਕਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਰਬ ਦੇਸ਼ਾਂ ਵਿਚ ਵੱਸਦੇ ਸਿੱਖਾਂ ਅਤੇ ਪੰਜਾਬੀਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਇੱਕਜੁੱਟ ਹੋ ਕੇ ਮੁਸੀਬਤ ਵਿਚ ਫਸੇ ਆਪਣੇ ਭੈਣਾਂ-ਭਰਾਵਾਂ ਦੀ ਡਟ ਕੇ ਮਦਦ ਕਰਨ।
'ਆਪ' ਵਿਧਾਇਕ ਦੀ ਰਿਹਾਇਸ਼ ਅੱਗੇ ਅਧਿਆਪਕਾਂ ਦਾ ਪ੍ਰਦਰਸ਼ਨ, ਮੁੱਖ ਮੰਤਰੀ ਦੇ ਨਾਂ ਭੇਜਿਆ ਰੋਸ ਪੱਤਰ
NEXT STORY