ਲੁਧਿਆਣਾ (ਨਰਿੰਦਰ ਮਹਿੰਦਰੂ) : ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਦਾ ਐਲਾਨ ਕਰਨ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਰਾਜੋਣਾਣਾ ਦੇ ਪਰਿਵਾਰ ਨੂੰ ਮਿਲਣ ਲਈ ਲੁਧਿਆਣਾ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਰਵਨੀਤ ਬਿੱਟੂ ਦੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਸੀ ਕਿ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਰਵਨੀਤ ਬਿੱਟੂ ਲੋਕ ਸਭਾ ਵਿਚ ਵਾਰ-ਵਾਰ ਰਾਜੋਆਣਾ ਦਾ ਮੁੱਦਾ ਚੁੱਕਦੇ ਹਨ, ਜਿਸ 'ਤੇ ਅੱਜ ਸਾਂਸਦ ਰਵਨੀਤ ਬਿੱਟੂ ਨੇ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ ਦਿੱਤਾ ਹੈ।
ਰਵਨੀਤ ਬਿੱਟੂ ਨੇ ਕਿਹਾ ਹੈ ਕਿ ਐੱਸ. ਜੀ. ਪੀ. ਸੀ. ਅਤੇ ਸ਼੍ਰੋਮਣੀ ਅਕਾਲੀ ਦਲ ਇੱਕ ਕਾਤਲ ਦਾ ਸਾਥ ਦੇ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਉਨ੍ਹਾਂ 'ਤੇ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਦੇ ਜੋ ਇਲਜ਼ਾਮ ਲਾ ਰਹੇ ਹਨ, ਉਹ ਬੇ-ਬੁਨਿਆਦ ਹਨ ਕਿਉਂਕਿ ਬੇਅੰਤ ਸਿੰਘ ਉਨ੍ਹਾਂ ਦੇ ਦਾਦਾ ਸਨ ਅਤੇ ਉਨ੍ਹਾਂ ਦੀ ਮੌਤ ਹੁੰਦਿਆਂ ਉਨ੍ਹਾਂ ਨੇ ਦੇਖੀ ਸੀ, ਇਸ ਦਾ ਦੁੱਖ ਸੁਖਬੀਰ ਨਹੀਂ ਸਮਝ ਸਕਦਾ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਪਰਿਵਾਰਕ ਮੈਂਬਰ ਦੇ ਜਾਣ ਦਾ ਦੁੱਖ ਹੁੰਦਾ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਦਾਦਾ ਨੂੰ ਟੁਕੜੇ ਟੁਕੜੇ ਹੁੰਦੇ ਵੇਖਿਆ ਹੈ ਤੇ ਉਨ੍ਹਾਂ ਦੀ ਮੌਤ ਲਈ ਜੋ ਲੋਕ ਜ਼ਿੰਮੇਵਾਰ ਹਨ ਜੇਕਰ ਉਹ ਉਸ ਦਾ ਵਿਰੋਧ ਕਰਦੇ ਹਨ ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਹ ਗਾਂਧੀ ਪਰਿਵਾਰ ਨੂੰ ਅਹੁਦੇ ਲੈਣ ਲਈ ਖੁਸ਼ ਕਰ ਰਹੇ ਹਨ।
ਪ੍ਰਧਾਨ ਮੰਤਰੀ ਸਿੱਖ ਸੰਸਦ ਮੈਂਬਰਾਂ ਦਾ ਸਰਬ ਪਾਰਟੀ ਵਫਦ ਤੁਰੰਤ ਪਾਕਿ ਭੇਜਣ : ਬਾਜਵਾ
NEXT STORY