ਵੈੱਬ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਉਸ 'ਤੇ ਸੂਬੇ ਵਿੱਚ ਪ੍ਰੈੱਸ ਦੀ ਆਜ਼ਾਦੀ ਦਾ ਗਲਾ ਘੁੱਟਣ ਦੇ ਗੰਭੀਰ ਦੋਸ਼ ਲਾਏ ਹਨ। ਇਸ ਸਬੰਧੀ ਬਾਦਲ ਨੇ ਕਿਹਾ ਕਿ ਸਰਕਾਰ ਸੁਤੰਤਰ ਪੱਤਰਕਾਰੀ ਨੂੰ ਨਿਸ਼ਾਨਾ ਬਣਾਉਣ ਲਈ ਗਲਤ ਹੱਥਕੰਡੇ ਅਪਣਾ ਰਹੀ ਹੈ।
ਇਸ ਸਬੰਧੀ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਫਰਜ਼ੀ ਐਫਆਈਆਰ ਦਰਜ ਕਰ ਕੇ ਅਤੇ ਕਾਪੀਰਾਈਟ ਸਟ੍ਰਾਈਕਸ ਨੂੰ ਹਥਿਆਰ ਵਜੋਂ ਵਰਤ ਕੇ ਫੇਸਬੁੱਕ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਸੁਤੰਤਰ ਚੈਨਲਾਂ, ਜਿਵੇਂ ਕਿ LokAwazTv ਦਾ ਪੇਜ ਡਿਲੀਟ ਕਰਵਾਇਆ ਹੈ। ਉਨ੍ਹਾਂ ਨੇ ਇਸ ਨੂੰ 'ਡਿਜੀਟਲ ਠੱਗੀ' ਕਰਾਰ ਦਿੰਦਿਆਂ ਕਿਹਾ ਕਿ ਇਹ ਲੋਕਤੰਤਰੀ ਕਦਰਾਂ-ਕੀਮਤਾਂ 'ਤੇ ਸਿੱਧਾ ਹਮਲਾ ਹੈ।ਬਾਦਲ ਅਨੁਸਾਰ, ਸਰਕਾਰ ਜਨਤਕ ਖੇਤਰ ਦੀ ਸਮੱਗਰੀ, ਜਿਵੇਂ ਕਿ ਵਿਧਾਨ ਸਭਾ ਦੀ ਫੁਟੇਜ ਅਤੇ ਸਰਕਾਰੀ ਵੀਡੀਓਜ਼ ਦੀ ਵਰਤੋਂ ਕਰ ਕੇ ਭਰੋਸੇਯੋਗ ਪੱਤਰਕਾਰੀ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਸਵਾਲ ਉਠਾਇਆ ਕਿ ਅਧਿਕਾਰਤ ਵੀਡੀਓਜ਼ ਦੀ ਵਰਤੋਂ ਕਰ ਕੇ ਸੁਤੰਤਰ ਆਵਾਜ਼ਾਂ ਨੂੰ ਬੰਦ ਕਰਨਾ ਨਿੰਦਣਯੋਗ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹੀਆਂ ਨੀਤੀਆਂ ਨਾਲ ਸੱਚ ਜਾਂ ਲੋਕਾਂ ਦੀ ਆਵਾਜ਼ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਬਾਦਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੇ ਹੱਕ ਵਿੱਚ ਡਟ ਕੇ ਖੜ੍ਹਾ ਰਿਹਾ ਹੈ ਤੇ ਭਵਿੱਖ ਵਿੱਚ ਵੀ ਇਸ ਮੁੱਦੇ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ 'ਚ ਕਾਟੋ-ਕਲੇਸ਼ ਮਗਰੋਂ ਚਰਨਜੀਤ ਚੰਨੀ ਦੀ ਮੀਟਿੰਗ ਵਾਲੀ ਵੀਡੀਓ ਆਈ ਸਾਹਮਣੇ
NEXT STORY