ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਰਵਿੰਦਰ ਝੋਟਾ ਮਾਮਲੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਅਕਾਲੀ-ਭਾਜਪਾ ਦੀ ਸਰਕਾਰ ਵੇਲੇ ਅਮਨ-ਸ਼ਾਂਤੀ ਸੀ ਅਤੇ ਹਰ ਚੀਜ਼ ਦਾ ਵਿਕਾਸ ਹੋ ਰਿਹਾ ਸੀ ਪਰ ਪਿਛਲੇ 10 ਸਾਲਾਂ ਤੋਂ ਗਲਤ ਫ਼ੈਸਲਿਆਂ ਕਾਰਨ ਪੰਜਾਬ ਦਾ ਮਾੜਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਗਏ ਨਵੇਂ ਹੁਕਮ
ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਖੇਤਰੀ ਪਾਰਟੀ ਹੈ ਅਤੇ ਅਕਾਲੀ ਦਲ ਲਈ ਪੰਜਾਬ ਨੰਬਰ ਵਨ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਭਾਵੇਂ ਆਵੇ ਜਾਂ ਨਾ ਆਵੇ ਪਰ ਅਸੀਂ ਪੰਜਾਬੀਆਂ ਦੀ ਲੜਾਈ ਲੜਦੇ ਰਹਿਣਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਸਹੀ ਨਹੀਂ ਹੈ। ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਜਿਹੜੀਆਂ ਪਾਰਟੀਆਂ ਅਕਾਲੀ ਦਲ ਦੀ ਵਿਚਾਰਧਾਰਾ ਨਾਲ ਸਹਿਮਤ ਹਨ, ਅਸੀਂ ਉਨ੍ਹਾਂ ਲਈ ਓਪਨ ਹਾਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ ਜ਼ੋਨ' 'ਚੋਂ ਬਾਹਰ ਕੱਢਿਆ
NEXT STORY