ਚੰਡੀਗੜ੍ਹ (ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਵੰਤ ਸਿੰਘ ਖਾਲੜਾ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਭਾਵੇਂ ਕਾਂਗਰਸ ਹੋਵੇ ਜਾਂ ਆਮ ਆਦਮੀ ਪਾਰਟੀ, ਲਗਾਤਾਰ ਪੰਜਾਬ ਅਤੇ ਖਾਲਸਾ ਪੰਥ ਖ਼ਿਲਾਫ਼ ਝੂਠਾ ਨੈਰੇਟਿਵ ਬਣਾਉਂਦੀਆਂ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੂੰ ਖਾਲੜਾ ਮਾਮਲੇ 'ਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂ ਕਿ ਸੱਚਾਈ ਇਸ ਤੋਂ ਬਿਲਕੁਲ ਵੱਖਰੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਅਤੇ ਪਾਰਟੀ ਦੇ ਮਨੁੱਖੀ ਅਧਿਕਾਰ ਵਿੰਗ ਦੇ ਮੈਂਬਰ ਸਨ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਖਾਲੜਾ ਨੇ ਕਥਿਤ ਲਾਪਤਾ ਨੌਜਵਾਨਾਂ ਦੇ ਮਾਮਲੇ ਉਜਾਗਰ ਕੀਤੇ ਤਾਂ ਉਸ ਸਮੇਂ ਦੀ ਕਾਂਗਰਸ ਸਰਕਾਰ ਘਬਰਾ ਗਈ ਅਤੇ 1995 'ਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਡੀ. ਏ. ਦੇ ਬਕਾਏ 'ਤੇ ਹਾਈਕੋਰਟ ਨੇ...
ਉਨ੍ਹਾਂ ਕਿਹਾ ਕਿ ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਸ਼ਟਰਪਤੀ ਅਤੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਅਤੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪਣ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ 1997 'ਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਗਵਾਹ ਕੁਲਦੀਪ ਸਿੰਘ ਨੂੰ ਸੁਰੱਖਿਆ ਦਿੱਤੀ ਗਈ, ਜਿਸ ਕਾਰਨ ਉਹ ਅਦਾਲਤ 'ਚ ਗਵਾਹੀ ਦੇ ਸਕਿਆ। ਉਨ੍ਹਾਂ ਇਹ ਵੀ ਕਿਹਾ ਕਿ ਐੱਸ. ਜੀ. ਪੀ. ਸੀ. ਨੇ ਗਵਾਹ ਦੇ ਕਾਨੂੰਨੀ ਖ਼ਰਚੇ, ਨੌਕਰੀ ਅਤੇ ਹੋਰ ਵਿੱਤੀ ਸਹਾਇਤਾ ਦੀ ਜ਼ਿੰਮੇਵਾਰੀ ਵੀ ਨਿਭਾਈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਸਕੂਲ 'ਚ ਜ਼ੋਰਦਾਰ ਧਮਾਕਾ! ਸਟਾਫ਼ ਨੂੰ ਪਈਆਂ ਭਾਜੜਾਂ, ਮਿਡ-ਡੇਅ-ਮੀਲ ਬਣਾਉਂਦੇ ਸਮੇਂ...
ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ 'ਤੇ ਇਹ ਵੀ ਦੋਸ਼ ਲਗਾਇਆ ਕਿ 2017 'ਚ ਖਾਲੜਾ ਕਤਲ ਕੇਸ 'ਚ ਦੋਸ਼ੀ ਕਰਾਰ ਦਿੱਤੇ ਗਏ ਪੁਲਸ ਅਧਿਕਾਰੀਆਂ ਨੂੰ ਰਾਹਤ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਕਾਰਨ ਸ਼ਹੀਦ ਹੋਏ ਸਨ ਅਤੇ ਅਕਾਲੀ ਦਲ ਨੇ ਹਮੇਸ਼ਾ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
NEXT STORY