ਜਲੰਧਰ : 1984 ਵਿਚ ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਆਏ ਅਦਾਲਤ ਦੇ ਫੈਸਲੇ ਦਾ ਸੁਖਬੀਰ ਬਾਦਲ ਨੇ ਸਵਾਗਤ ਕੀਤਾ ਹੈ। ਸੁਖਬੀਰ ਨੇ ਕਿਹਾ ਕਿ 34 ਸਾਲ ਤੋਂ ਅਕਾਲੀ ਦਲ ਇਨਸਾਫ ਲਈ ਲੜਾਈ ਲੜ ਰਿਹਾ ਹੈ ਅਤੇ ਅੱਜ ਆਏ ਅਦਾਲਤ ਦੇ ਇਸ ਫੈਸਲੇ ਨਾਲ ਬਾਕੀ ਦੋਸ਼ੀਆਂ ਨੂੰ ਵੀ ਸਜ਼ਾਵਾਂ ਮਿਲਣ ਦੀ ਆਸ ਜਾਗ ਗਈ ਹੈ। ਸੁਖਬੀਰ ਨੇ ਕਿਹਾ ਕਿ ਉਮੀਦ ਹੈ ਕਿ ਇਕ ਸਾਲ ਦੇ ਅੰਦਰ-ਅੰਦਰ ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਵੀ ਜੇਲ ਦੀ ਹਵਾ ਖਾਣਗੇ। ਸੁਖਬੀਰ ਨੇ ਕਿਹਾ ਕਿ ਹਰ ਵਾਰ ਕਾਂਗਰਸ ਸਰਕਾਰ ਅਤੇ ਗਾਂਧੀ ਪਰਿਵਾਰ ਦੋਸ਼ੀਆਂ ਦਾ ਬਚਾਅ ਕਰਦਾ ਰਿਹਾ ਹੈ। ਸਾਰੀ ਦੁਨੀਆ ਜਾਣਦੀ ਹੈ ਕਿ ਗਾਂਧੀ ਪਰਿਵਾਰ, ਸੱਜਣ ਕੁਮਾਰ ਤੇ ਜਗਦੀਸ਼ ਟਾਈਟਲਰ ਵਲੋਂ 1984 ਦੌਰਾਨ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਸੀ।
ਸੁਖਬੀਰ ਨੇ ਕਿਹਾ ਕਿ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅਕਾਲੀ ਦਲ ਵਲੋਂ ਬੰਦ ਹੋਏ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਗਈ ਸੀ। ਜਿਸ ਤੋਂ ਬਾਅਦ ਕੇਂਦਰ ਵਲੋਂ ਖਾਸ ਜਾਂਚ ਟੀਮ ਦਾ ਗਠਨ ਕੀਤਾ ਗਿਆ ਜਿਸ ਨੇ ਤਿੰਨ ਸਾਲ ਜਾਂਚ ਤੋਂ ਬਾਅਦ ਬੰਦ ਕੀਤੇ ਕੇਸ ਮੁੜ ਖੁੱਲ੍ਹਵਾਏ ਅਤੇ ਤਿੰਨ ਸਾਲ ਵਿਚ ਹੀ ਦੋ ਦੋਸ਼ੀਆਂ ਨੂੰ ਸਜ਼ਾ ਮਿਲ ਗਈ।
ਕਾਂਗਰਸ ਅਤੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ ਕੇਜਰੀਵਾਲ ਦੀ ਮਕਬੂਲੀਅਤ : ਭਗਵੰਤ ਮਾਨ
NEXT STORY