ਅੰਮ੍ਰਿਤਸਰ (ਛੀਨਾ) : ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਲਬੀਰ ਸਿੰਘ ਗਿੱਲ ਨੇ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨਾਲ ਮੇਰੇ ਸਿਆਸੀ ਮੱਤਭੇਦ ਹਨ ਉਹ ਇਕ ਵੱਖਰਾ ਵਿਸ਼ਾ ਹੈ ਪਰ ਸਿੱਖੀ ਦੇ ਧੁਰਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਇਸ ਘਟਨਾ ਨੇ ਸਿੱਖਾਂ ਦੇ ਅਕਸ ਨੂੰ ਵੱਡੀ ਢਾਹ ਲਗਾਈ ਅਤੇ ਪੰਜਾਬ ਦਾ ਸ਼ਾਂਤੀਪੂਰਵਕ ਮਹੋਲ ਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ।
ਤਲਬੀਰ ਗਿੱਲ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਹੋਈਆ ਗਲਤੀਆਂ ਲਈ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨ ਨੇ ਸਖ਼ਤ ਨੋਟਿਸ ਲੈਂਦਿਆਂ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾ ਦਿੱਤੀ ਹੈ ਤਾਂ ਫਿਰ ਅਜਿਹੀਆ ਹੋਸ਼ੀਆਂ ਹਰਕਤਾਂ ਕਰਨ ਵਾਲੇ ਉਨ੍ਹਾਂ (ਜਥੇਦਾਰ ਸਹਿਬਾਨ) ਤੋਂ ਵੱਡੇ ਹੋਣ ਦਾ ਸਬੂਤ ਦੇ ਰਹੇ ਹਨ। ਤਲਬੀਰ ਗਿੱਲ ਨੇ ਕਿਹਾ ਕਿ ਸੁਖਬੀਰ ਬਾਦਲ ’ਤੇ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਕ ਤਾਂ ਉਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਜਾਨਲੇਵਾ ਹਮਲਾ ਕੀਤਾ ਹੈ, ਦੂਜਾ ਉਸ ਦੀ ਹੋਸ਼ੀ ਹਰਕਤ ਕਰਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਲਈ ਪੁੱਜੀਆ ਸੰਗਤਾਂ ’ਚ ਵੀ ਦਹਿਸ਼ਤ ਦਾ ਮਾਹੋਲ ਪੈਦਾ ਹੋਇਆ ਹੈ।
ਤੁਸੀਂ ਵੀ ਲਾਉਂਦੇ ਹੋ ਰੋਜ਼ਾਨਾ ਪੈੱਗ! ਤਾਂ ਪੜ੍ਹ ਲਓ ਇਹ ਖ਼ਬਰ
NEXT STORY