ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਬੁੱਧਵਾਰ ਨੂੰ ਸ੍ਰੀ ਹਰਿਮਦੰਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਫਿਲਹਾਲ ਉਹ ਫਿਰੋਜ਼ਪੁਰ ਸੀਟ ਤੋਂ ਚੋਣ ਨਹੀਂ ਲੜ ਰਹੇ ਹਨ। ਸੁਖਬੀਰ ਨੇ ਕਿਹਾ ਕਿ ਇਸ ਸੀਟ ਤੋਂ ਚੋਣ ਲੜਨ ਦਾ ਫੈਸਲਾ ਪਾਰਟੀ ਦੀ ਕੋਰ ਕਮੇਟੀ ਵਲੋਂ ਲਿਆ ਜਾਵੇਗਾ ਅਤੇ ਪਾਰਟੀ ਨੇ ਅਜੇ ਸਿਰਫ 2 ਸੀਟਾਂ ਦਾ ਹੀ ਐਲਾਨ ਕੀਤਾ ਹੈ। ਉਨ੍ਹਾਂ ਨੇ ਟਕਸਾਲੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜਾਅਲੀ ਪਾਰਟੀ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਟਕਸਾਲੀਆਂ ਦੀ ਚਿੰਤਾ ਹੈ ਕਿ ਕਿਤੇ ਉਹ ਮੈਦਾਨ ਛੱਡ ਕੇ ਨਾ ਭੱਜ ਜਾਣ। ਇਸ ਦੇ ਨਾਲ ਹੀ ਸੁਖਪਾਲ ਖਹਿਰਾ ਦੀ ਪਾਰਟੀ ਨੂੰ ਵੀ ਉਨ੍ਹਾਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਅਤੇ ਆਪ ਪਹਿਲਾਂ ਤੋਂ ਹੀ ਇੱਕ ਸਨ। ਸੁਖਬੀਰ ਨੇ ਕਿਹਾ ਕਿ ਸਭ ਇਕਜੁੱਟ ਹੋ ਕੇ ਅਕਾਲੀ ਦਲ ਖਿਲਾਫ ਖੜ੍ਹੇ ਹੋ ਗਏ ਹਨ ਅਤੇ ਇਕ ਪਾਸੇ ਅਕਾਲੀ ਦਲ ਹੈ, ਜਦੋਂ ਕਿ ਦੂਜੇ ਪਾਸੇ ਸਾਰੇ ਹਨ।
Election Diary : ਜਦੋਂ ਲਾਲੂ ਨੇ ਰੋਕਿਆ ਮੁਲਾਇਮ ਦਾ ਰਾਹ ਅਤੇ ਦੇਵੇਗੌੜਾ ਬਣੇ PM
NEXT STORY