ਮੋਹਾਲੀ (ਪਰਦੀਪ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਅੱਜ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਜ਼ਿਲ੍ਹਾ ਮੋਹਾਲੀ ਦੇ ਆਬਜ਼ਰਵਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਦੇ ਆਧਾਰ 'ਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦੇ ਖ਼ਿਲਾਫ਼ ਕੁਲਵੰਤ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਮੋਹਾਲੀ ਦੀ ਹੋਣ ਜਾ ਰਹੀ ਚੋਣ ਲਈ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਸਨ, ਜਿਸ ਕਰਕੇ ਪਾਰਟੀ ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਅਨੁਸ਼ਾਸ਼ਨ ਕਿਸੇ ਵੀ ਕੀਮਤ 'ਤੇ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਟਿਕਰੀ ਸਰਹੱਦ ਤੋਂ ਆਈ ਬੁਰੀ ਖ਼ਬਰ, ਪਿੰਡ ਭੀਟੀਵਾਲਾ ਦੇ ਕਿਸਾਨ ਬੋਹੜ ਸਿੰਘ ਦੀ ਮੌਤ
NEXT STORY