ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4 ਸਾਲਾਂ ਦੀ ਕਾਰਗੁਜ਼ਾਰੀ 'ਤੇ ਖੂਬ ਰਗੜੇ ਲਾਏ ਅਤੇ ਇਸ ਦੇ ਨਾਲ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਟੇਜ ਤੋਂ ਵੱਡੇ ਐਲਾਨ ਵੀ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਹੁਣ ਤੱਕ 4 ਵਾਰ ਬਜਟ ਪੇਸ਼ ਕਰ ਦਿੱਤੇ ਹਨ ਅਤੇ ਉਨ੍ਹਾਂ ਕੋਲ ਜਨਤਾ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਪੂਰਾ ਮੌਕਾ ਸੀ ਪਰ ਉਨ੍ਹਾਂ ਦੀ ਨੀਅਤ ਸਾਫ਼ ਨਹੀਂ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ : ਬਜਟ ਇਜਲਾਸ ਦੌਰਾਨ 'ਅਕਾਲੀ ਦਲ' ਦੀ ਵੱਡੀ ਰੈਲੀ, ਪੁੱਜੀ ਸਮੂਹ ਲੀਡਰਸ਼ਿਪ
ਉਨ੍ਹਾਂ ਕਿਹਾ ਕਿ ਆਪਣੇ ਚੋਣ ਮੈਨੀਫੈਸਟੋ 'ਚ ਕੈਪਟਨ ਸਰਕਾਰ ਨੇ ਨਸ਼ਾ ਮੁਕਤੀ, ਘਰ-ਘਰ ਨੌਕਰੀ, ਕਰਜ਼ਾ ਮੁਆਫ਼ੀ, ਮੁਫ਼ਤ ਪੜ੍ਹਾਈ ਵਰਗੇ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ ਲਈ ਪੰਜਾਬ ਉਨ੍ਹਾਂ ਕੋਲੋਂ ਜਵਾਬ ਮੰਗਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸ਼ਾਇਦ ਹਿੰਦੋਸਤਾਨ ਦਾ ਪਹਿਲਾ ਮੁੱਖ ਮੰਤਰੀ ਹੋਵੇਗਾ, ਜੋ ਘਰੋਂ ਹੀ ਬਾਹਰ ਨਹੀਂ ਨਿਕਲਦਾ। ਉਨ੍ਹਾਂ ਨੇ ਐਲਾਨ ਕੀਤਾ ਕਿ ਅਕਾਲੀ ਦਲ ਵੱਲੋਂ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ 8 ਮਾਰਚ ਨੂੰ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 12 ਮਾਰਚ ਤੋਂ ਬਾਅਦ ਉਹ ਖ਼ੁਦ 117 ਵਿਧਾਨ ਸਭਾ ਹਲਕਿਆਂ 'ਚ 'ਪੰਜਾਬ ਮੰਗਦਾ ਜਵਾਬ' ਪ੍ਰੋਗਰਾਮ ਤਹਿਤ ਘਰ-ਘਰ ਜਾਣਗੇ।
ਇਹ ਵੀ ਪੜ੍ਹੋ : ਸਿਹਤ ਮਹਿਕਮੇ ਦੀ 'ਕੋਰੋਨਾ' ਰਿਪੋਰਟ ਨੇ ਮੰਤਰੀ 'ਰੰਧਾਵਾ' ਨੂੰ ਕੀਤਾ ਹੈਰਾਨ, ਇਹ ਹੈ ਪੂਰਾ ਮਾਮਲਾ
ਸਟੇਜ ਤੋਂ ਕੀਤੇ ਵੱਡੇ ਐਲਾਨ
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਕਿਸੇ ਵੀ ਕੀਮਤ 'ਤੇ ਪੰਜਾਬ 'ਚ ਤਿੰਨੇ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਵੱਧ ਸਕਦੀਆਂ ਨੇ ਕੀਮਤਾਂ!
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ 'ਚ ਬਿਜਲੀ ਬਿੱਲਾਂ ਨੂੰ ਅੱਧਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਐਮ. ਐਸ. ਪੀ. ਦੇਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਦੀ ਗਲੀਆਂ-ਨਾਲੀਆਂ ਨੂੰ ਪੱਕਾ ਕਰਕੇ ਪੀਣ ਦੇ ਸ਼ੁੱਧ ਪਾਣੀ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਗਰੀਬ ਬੱਚਿਆਂ ਪੜ੍ਹਾਈ ਮੁਫ਼ਤ ਕੀਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਆਏ ‘ਗੁਰਜੀਤ ਔਜਲਾ’ ਨੇ ਵਿਰੋਧੀਆਂ ਨੂੰ ਲਾਇਆ ‘ਸਿਆਸੀ ਟੀਕਾ’
NEXT STORY