ਲੁਧਿਆਣਾ (ਹਿਤੇਸ਼) : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਆਪਣੀ ਭੈਣ ਪਰਨੀਤ ਕੌਰ ਦੀ ਮੰਗ ਨੂੰ ਨਜ਼ਰਅੰਦਾਜ਼ ਕਰਦੇ ਹੋਏ ਬਿਕਰਮ ਮਜੀਠੀਆ ਦੀ ਸਿਫਾਰਿਸ਼ ’ਤੇ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਣ ਨਾਲ ਅਕਾਲੀ ਦਲ ਵਿਚ ਇਕ ਹੋਰ ਫੁੱਟ ਪੈ ਸਕਦੀ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸੁਖਬੀਰ ਤੋਂ ਇਲਾਵਾ ਹਰਸਿਮਰਤ ਅਤੇ ਮਜੀਠੀਆ ਦੇ ਨਾਲ ਰਿਸ਼ਤੇ ਜ਼ਿਆਦਾ ਮਧੁਰ ਨਾ ਹੋਣ ਦੀ ਗੱਲ ਕਿਸੇ ਤੋਂ ਲੁਕੀ ਨਹੀਂ ਹੈ ਪਰ ਵੱਡੇ ਬਾਦਲ ਦੀ ਦਖ਼ਲ-ਅੰਦਾਜ਼ੀ ਕਾਰਨ ਕੈਰੋਂ ਨੂੰ ਤਿੰਨ ਵਾਰ ਪੰਜਾਬ ਸਰਕਾਰ ਵਿਚ ਪ੍ਰਮੁੱਖ ਮਹਿਕਮਿਆਂ ਦਾ ਮੰਤਰੀ ਬਣਾਇਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Night Curfew ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਤੋਂ ਲੱਗੇਗਾ
ਹਾਲਾਂਕਿ 2017 ਦੀ ਚੋਣ ਵਿਚ ਪੱਟੀ 'ਚ ਹਾਰ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਕੈਰੋਂ ਹਾਸ਼ੀਏ ’ਤੇ ਚਲੇ ਗਏ ਸਨ ਪਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿਛਲੇ ਕੁੱਝ ਸਮੇਂ ਤੋਂ ਸਰਗਰਮ ਨਜ਼ਰ ਆ ਰਹੇ ਹਨ, ਜਿਸ ਦੇ ਤਹਿਤ ਉਨ੍ਹਾਂ ਵੱਲੋਂ ਖੇਮਕਰਨ ਵਿਚ ਗਤੀਵਿਧੀਆਂ ਵਧਾ ਕੇ ਆਪਣੇ ਜਾਂ ਪਤਨੀ ਦੇ ਲਈ ਟਿਕਟ ’ਤੇ ਦਾਅਵੇਦਾਰੀ ਜਤਾਈ ਗਈ ਹੈ। ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸੁਖਬੀਰ ਨੇ ਸਾਬਕਾ ਵਿਧਾਇਕ ਵਲਟੋਹਾ ਵੱਲੋਂ ਰੱਖੀ ਗਈ ਰੈਲੀ ਵਿਚ ਜਾ ਕੇ ਉਸ ਨੂੰ ਉਮੀਦਵਾਰ ਐਲਾਨ ਦਿੱਤਾ।
ਇਹ ਵੀ ਪੜ੍ਹੋ : ਗਰਮਜੋਸ਼ੀ ਵਾਲੀ ਮੁਲਾਕਾਤ 'ਚ 'ਕੈਪਟਨ' ਨੇ 'ਸਿੱਧੂ' ਨੂੰ ਪਾਈ ਗਲਵੱਕੜੀ, ਖ਼ਤਮ ਹੋਈ ਕੋਲਡ ਵਾਰ
ਇਸ ਫ਼ੈਸਲੇ ਨੂੰ ਮਜੀਠੀਆ ਦੀ ਸਿਫਾਰਿਸ਼ ਦਾ ਨਤੀਜਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਤੋਂ ਮਾਝੇ ਵਿਚ ਅਕਾਲੀ ਦਲ ਦੀ ਅੰਦਰੂਨੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਨਾਲ ਅਕਾਲੀ ਦਲ ਵਿਚ ਇਕ ਹੋਰ ਫੁੱਟ ਪੈਣ ਦੀ ਸੰਭਾਵਨਾ ਵਧ ਗਈ ਹੈ ਕਿਉਂਕਿ ਕੈਰੋਂ ਅਤੇ ਪਰਨੀਤ ਕੌਰ ਨੇ ਵਲਟੋਹਾ ਦੀ ਉਮੀਦਵਾਰੀ ਨੂੰ ਚੁਣੌਤੀ ਦਿੰਦੇ ਹੋਏ ਟਿਕਟ ’ਤੇ ਆਪਣਾ ਦਾਅਵਾ ਠੋਕ ਦਿੱਤਾ ਹੈ। ਜੇਕਰ ਸੁਖਬੀਰ ਨੇ ਆਪਣੀ ਭੈਣ ਅਤੇ ਜੀਜੇ ਦੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਉਨ੍ਹਾਂ ਵੱਲੋਂ ਪਹਿਲਾਂ ਅਕਾਲੀ ਦਲ ਤੋਂ ਬਗਾਵਤ ਕਰਨ ਵਾਲੇ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਦੇ ਨਾਲ ਜਾਣ ਦੀ ਚਰਚਾ ਹੈ। ਇਸ ਤੋਂ ਇਲਾਵਾ ਕੈਰੋਂ ਦੇ ਕੋਲ ਆਪਣੇ ਦਾਦਾ ਦੀ ਪੁਰਾਣੀ ਪਾਰਟੀ ਕਾਂਗਰਸ ਦੇ ਨਾਲ ਜਾਣ ਦਾ ਬਦਲ ਵੀ ਹੈ।
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨਾਲ ਮੁਲਾਕਾਤ ਮਗਰੋਂ 'ਕੈਪਟਨ' ਨੇ ਮੀਡੀਆ ਨੂੰ ਦਿੱਤਾ ਬਿਆਨ, ਆਖੀ ਇਹ ਗੱਲ
ਸਿਆਸਤ ਕਰਕੇ ਪਹਿਲਾਂ ਵੀ ਬਾਦਲ ਪਰਿਵਾਰ ਵਿਚ ਪੈ ਚੁੱਕੀ ਹੈ ਦਾਰੜ
ਸਿਆਸਤ ਨੂੰ ਲੈ ਕੇ ਬਾਦਲ ਪਰਿਵਾਰ ਵਿਚ ਦਰਾੜ ਪੈਣ ਦਾ ਇਹ ਪਹਿਲਾ ਕੇਸ ਨਹੀਂ ਹੈ। ਇਸ ਤੋਂ ਪਹਿਲਾਂ ਸੁਖਬੀਰ ਦੇ ਨਾਲ ਰਿਸ਼ਤੇ ਖਰਾਬ ਹੋਣ ਕਾਰਨ ਮਨਪ੍ਰੀਤ ਬਾਦਲ ਵੱਲੋਂ ਵੱਖਰਾ ਰਸਤਾ ਚੁਣਿਆ ਗਿਆ ਸੀ, ਜੋ ਬਾਅਦ ਵਿਚ ਹਰਸਿਮਰਤ ਦੇ ਖ਼ਿਲਾਫ਼ ਬਠਿੰਡਾ ਤੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਲਿਖੋ
ਹੋਲੀ ਦੇ ਤਿਉਹਾਰ 'ਤੇ 30 ਵਿਸ਼ੇਸ਼ ਐਕਸਪ੍ਰੈਸ ਰੇਲ ਗੱਡੀਆਂ ਚਲਾਉਣ ਦਾ ਐਲਾਨ
NEXT STORY