ਲੁਧਿਆਣਾ (ਵੈੱਬ ਡੈਸਕ, ਮੁੱਲਾਂਪੁਰੀ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ 'ਤੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖ਼ੇਧੀ ਕਰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਇਕ ਵਫ਼ਦ ਲਖੀਮਪੁਰ ਭੇਜਿਆ ਜਾ ਰਿਹਾ ਹੈ, ਜੋ ਕਿ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਉੱਥੇ ਸਾਰੇ ਹਾਲਾਤ ਦਾ ਜਾਇਜ਼ਾ ਲੈ ਕੇ ਰਿਪੋਰਟ ਸੌਂਪੇਗਾ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਘਟਨਾ : ਪੰਜਾਬ ਦੇ ਵਫ਼ਦ ਨੂੰ ਯੂ. ਪੀ. 'ਚ ਨਹੀਂ ਮਿਲੀ ਐਂਟਰੀ, ਸਰਕਾਰ ਨੇ ਲਾਈ ਪਾਬੰਦੀ
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਇਸ ਘਟਨਾ ਸਬੰਧੀ ਐਮਰਜੈਂਸੀ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਜਾਵੇਗੀ ਕਿਉਂਕਿ ਹਾਲਾਤ ਬਹੁਤ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਯੂ. ਪੀ. ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਸ ਘਟਨਾ 'ਤੇ ਸਿਆਸਤ ਤੋਂ ਉੱਪਰ ਉੱਠ ਕੇ ਇਨਸਾਫ਼ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ 'ਤੇ 302 ਦਾ ਪਰਚਾ ਦਰਜ ਕਰਨ ਦੇ ਨਾਲ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਤਬਾਦਲਾ, ਹੁਣ ਅਜੋਏ ਸ਼ਰਮਾ ਸੰਭਾਲਣਗੇ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਬਿਠਾਈ ਜਾਣੀ ਚਾਹੀਦੀ ਹੈ ਕਿ ਇਹ ਸਾਰਾ ਕੁੱਝ ਕਿਉਂ ਹੋਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝ ਨਹੀਂ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਪੂਰੇ ਦੇਸ਼ ਦਾ ਮੁਖੀ ਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਜ਼ਿੱਦ 'ਤੇ ਨਹੀਂ ਅੜਨਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 24 ਆਈ. ਏ. ਐੱਸ ਤੇ 12 ਪੀ. ਸੀ. ਐੱਸ ਅਧਿਕਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਜ਼ਿੱਦ ਕਾਰਨ ਅੱਜ ਕਿੰਨੀਆਂ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਨੂੰ ਬਚਾਉਣਾ ਜ਼ਰੂਰੀ ਹੈ, ਕਿਸਾਨਾਂ ਦੀਆਂ ਜਾਨਾਂ ਬਚਾਉਣੀਆਂ ਜ਼ਰੂਰੀ ਹਨ। ਸੁਖਬੀਰ ਬਾਦਲ ਨੇ ਯੂ. ਪੀ. ਸਰਕਾਰ ਨੂੰ ਇਸ ਘਟਨਾ ਸਬੰਧੀ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕਿਸਾਨ ਜਥੇਬੰਦੀ ਵੱਲੋਂ ਡੀ. ਸੀ. ਦਫਤਰਾਂ ਲੱਗਣ ਵਾਲੇ ਧਰਨੇ ਮੁਲਤਵੀ
NEXT STORY