ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਨੀਵਾਰ ਨੂੰ 'ਬ੍ਰੇਕਫ਼ਾਸਟ ਵਿਦ ਬਾਦਲ' ਸਿਰਲੇਖ ਹੇਠ ਸ਼ਹਿਰ ਵਾਸੀਆਂ ਵੱਲੋਂ ਰੱਖੇ ਗਏ ਸਵਾਲ-ਜਵਾਬ ਸੈਸ਼ਨ 'ਚ ਹਿੱਸਾ ਲਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਇਸ ਮੌਕੇ ਸੁਖਬੀਰ ਬਾਦਲ ਵੱਲੋਂ ਬੀ. ਐੱਸ. ਐੱਫ. ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਾਏ ਗਏ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਹੁਣ ਜਦੋਂ ਚਾਹੇ ਬੀ. ਐੱਸ. ਐੱਫ. ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ 'ਚ ਦਾਖ਼ਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੀ ਕਿਸੇ ਨਾਲ ਖਹਿਬਾਜ਼ੀ ਹੋਵੇਗੀ ਤਾਂ ਬੀ. ਐੱਸ. ਐੱਫ. ਨੇ ਉਕਤ ਵਿਅਕਤੀ ਨੂੰ ਫੜ੍ਹ ਕੇ ਅੰਦਰ ਕਰ ਦੇਣਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ
ਸੁਖਬੀਰ ਨੇ ਕਿਹਾ ਕਿ ਫਿਰ ਪੰਜਾਬ ਪੁਲਸ ਕਿਸ ਵਾਸਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਇਸ ਮਸਲੇ ਬਾਰੇ ਕੁੱਝ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸਭ ਤੋਂ ਵੱਡਾ ਪਾਪ ਕੀਤਾ ਹੈ, ਜੋ ਪੰਜਾਬ ਨੂੰ ਕੇਂਦਰ ਸਰਕਾਰ ਦੇ ਹਵਾਲੇ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਬਿਜਲੀ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਪੰਜਾਬ 'ਚ ਬਿਜਲੀ ਸੰਕਟ ਕੋਲੇ ਦੀ ਘਾਟ ਨਾਲ ਪੈਦਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦਾ ਕਾਰਨ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਹਨ।
ਇਹ ਵੀ ਪੜ੍ਹੋ : ਪੰਜਾਬ 'ਚ 'ਝੋਨੇ' ਦੀ ਖ਼ਰੀਦ ਪ੍ਰਕਿਰਿਆ ਸੁਸਤ, ਜਾਣੋ 13ਵੇਂ ਦਿਨ ਤੱਕ ਦੇ ਕੀ ਹਨ ਹਾਲਾਤ (ਤਸਵੀਰਾਂ)
ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਬਿਜਲੀ ਦੀ ਮੰਗ 'ਚ ਵਾਧਾ ਹੋਇਆ ਹੈ ਪਰ ਇਸ ਦੌਰਾਨ ਮੌਜੂਦਾ ਕਾਂਗਰਸ ਸਰਕਾਰ ਨੇ ਕੋਈ ਵੀ ਬਿਜਲੀ ਉਤਪਾਦਨ ਪਲਾਂਟ ਸਥਾਪਿਤ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪੁਖ਼ਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਪੰਜਾਬੀਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਨਾ ਕਰਨਾ ਪੈਂਦਾ।
ਇਹ ਵੀ ਪੜ੍ਹੋ : ਦਰਦਨਾਕ : ਲਾਪਤਾ 3 ਸਾਲਾ ਬੱਚੀ ਦੀ ਫੈਕਟਰੀ ਦੇ ਖੁੱਲ੍ਹੇ ਗਟਰ 'ਚੋਂ ਮਿਲੀ ਲਾਸ਼, ਮਾਲਕ ਗ੍ਰਿਫ਼ਤਾਰ
ਸੁਖਬੀਰ ਬਾਦਲ ਨੇ ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਘੇਰਦਿਆਂ ਕਿਹਾ ਕਿ ਕੇਜਰੀਵਾਲ ਪੰਜਾਬ ਆ ਕੇ ਹਰ ਵਾਰ ਪੰਜਾਬੀਆਂ ਨੂੰ ਗਾਰੰਟੀ ਦਿੰਦੇ ਹਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਫ਼ੈਸਲੇ ਦਿੱਲੀ ਤੋਂ ਹੀ ਲਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਪੰਜਾਬੀਆਂ ਦੀ ਆਪਣੀ ਪਾਰਟੀ ਹੈ, ਜਿਸ ਦੇ ਸਾਰੇ ਫ਼ੈਸਲੇ ਪੰਜਾਬੀਆਂ ਦੇ ਹਿੱਤਾਂ 'ਚ ਲਏ ਜਾਂਦੇ ਹਨ। ਸੁਖਬੀਰ ਬਾਦਲ ਵੱਲੋਂ ਸ਼ਹਿਰ ਦੇ ਉਦਯੋਗਪਤੀਆਂ ਨਾਲ ਵੀ ਮੁਲਾਕਾਤ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਨਸਾ ’ਚ 20 ਸਾਲਾ ਪੁਲਸ ਕਾਂਸਟੇਬਲ ਨੇ ਖ਼ੁਦ ਨੂੰ ਮਾਰੀ ਗੋਲ਼ੀ, ਪੁਲਸ ਤਲਾਸ਼ ਰਹੀ ਖ਼ੁਦਕੁਸ਼ੀ ਦੀ ਵਜ੍ਹਾ
NEXT STORY