ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਬਾਦਲ ਦੇ ਚੋਣਾਂ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਸੁਖਬੀਰ ਬਾਦਲ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਹਰਸਿਮਰਤ ਕੌਰ ਬਾਦਲ ਚੋਣਾਂ ਨਹੀਂ ਲੜ ਰਹੇ ਹਨ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੋਣਾਂ ਲੜਨ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਹੀ ਸਮਾਂ ਆਉਣ 'ਤੇ ਪਾਰਟੀ ਇਸ ਦਾ ਫ਼ੈਸਲਾ ਕਰੇਗੀ।
ਇਹ ਵੀ ਪੜ੍ਹੋ : 18 ਸਾਲਾ ਕੁੜੀ ਨੇ ਫ਼ਾਹਾ ਲਾ ਕੇ ਕੀਤੀ ਖ਼ੁਦਕੁਸ਼ੀ, ਭੂਆ ਨੇ ਪੁਲਸ ਬੁਲਾ ਕੇ ਰੁਕਵਾਇਆ ਅੰਤਿਮ ਸੰਸਕਾਰ
ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਅਕਾਲੀ ਦਲ ਪੂਰੇ ਐਕਸ਼ਨ ਮੋੜ 'ਚ ਹੈ। ਉਨ੍ਹਾਂ ਇਸ ਮੌਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਇਸ ਲਈ ਐਕਸ਼ਨ ਮੋੜ 'ਚ ਨਹੀਂ ਹੈ ਕਿਉਂਕਿ ਕਾਂਗਰਸੀ ਰੋਜ਼ਾਨਾ ਕਰੋੜਾਂ ਰੁਪਏ ਕਮਾ ਰਹੇ ਹਨ ਅਤੇ ਉਹ ਚੋਣ ਜ਼ਾਬਤਾ ਲੱਗਣ 'ਤੇ ਹੀ ਆਉਣਗੇ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਅਕਾਲੀ ਦਲ ਦੀਆਂ ਅਜੇ ਕਾਫ਼ੀ ਸੀਟਾਂ ਬਚੀਆਂ ਹਨ, ਜਿਨ੍ਹਾਂ ਬਾਰੇ ਸਮਾਂ ਆਉਣ 'ਤੇ ਫ਼ੈਸਲਾ ਲੈ ਲਿਆ ਜਾਵੇਗਾ।
ਇਹ ਵੀ ਪੜ੍ਹੋ : ਅਦਾਲਤ 'ਚ ਪੇਸ਼ੀ ਤੋਂ ਪਹਿਲਾਂ 'ਸੁਖਪਾਲ ਖਹਿਰਾ' ਦਾ ਵੱਡਾ ਬਿਆਨ, ਆਖ ਦਿੱਤੀ ਇਹ ਗੱਲ
ਅਜੇ ਤਾਂ ਸਿੱਧੂ ਦਾ ਢੋਲ ਵੱਜਣਾ ਹੈ
ਮੁੱਖ ਮੰਤਰੀ ਚੰਨੀ ਅਤੇ ਬਾਕੀ ਮੰਤਰੀਆਂ ਵੱਲੋਂ ਭੰਗੜੇ ਪਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਜੇ ਕਾਂਗਰਸੀਆਂ ਨੂੰ ਭੰਗੜੇ ਪਵਾਉਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਢੋਲ ਤਾਂ ਅਜੇ ਵੱਜਣਾ ਹੈ।
ਇਹ ਵੀ ਪੜ੍ਹੋ : ਸੁਖਨਾ ਝੀਲ ਨੇੜੇ ਬਣੀ 'ਬਰਡ ਐਵੀਏਰੀ' ਨੂੰ ਵਧੀਆ ਹੁੰਗਾਰਾ, ਅੱਜ ਤੋਂ ਲੈਣੀ ਪਵੇਗੀ ਟਿਕਟ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
552ਵੇਂ ਪ੍ਰਕਾਸ਼ ਪੁਰਬ 'ਤੇ ਸੁਲਤਾਨਪੁਰ ਲੋਧੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਸੰਗਤ ਦਾ ਉਮੜਿਆ ਸੈਲਾਬ
NEXT STORY