ਖਰੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਖਰੜ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਸਿੱਖਿਆ ਦੇ ਮੁੱਦੇ 'ਤੇ ਲੋਕਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ 'ਚ ਇਸ ਸਮੇਂ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ ਅਤੇ ਉਹ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਵੱਲ ਆਪਣਾ ਧਿਆਨ ਕੇਂਦਰਿਤ ਕਰਨਗੇ।
ਉਨ੍ਹਾਂ ਕਿਹਾ ਕਿ 25 ਹਜ਼ਾਰ ਆਬਾਦੀ ਵਾਲੇ ਇਲਾਕੇ 'ਚ 5000 ਬੱਚਿਆਂ ਦਾ ਇਕ ਸਰਕਾਰੀ ਸਕੂਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੜ੍ਹਾਈ ਵਧੀਆ ਹੋ ਗਈ, ਉਦੋਂ ਖ਼ੁਦ ਹੀ ਬੱਚਿਆਂ ਨੂੰ ਰੁਜ਼ਗਾਰ ਮਿਲੇਗਾ। ਸੁਖਬੀਰ ਬਾਦਲ ਨੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਬਣਨ 'ਤੇ ਪਹਿਲੇ 6 ਮਹੀਨਿਆਂ ਅੰਦਰ ਖਰੜ ਵਾਸੀਆਂ ਨੂੰ ਬੱਸ ਅੱਡਾ ਬਣਾ ਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਰੜ ਹਲਕੇ 'ਚ ਹਸਪਤਾਲ ਵੀ ਬਣਾਇਆ ਜਾਵੇਗਾ।
ਜਲੰਧਰ: ਨੈਸ਼ਨਲ ਹਾਈਵੇਅ ’ਤੇ ਲਗਾਇਆ ਗਿਆ ਜਾਮ ਖੁੱਲ੍ਹਾ, ਆਵਾਜਾਈ ਹੋਈ ਸ਼ੁਰੂ
NEXT STORY