ਦੀਨਾਨਗਰ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਦੀਨਾਨਗਰ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਕਮਲਜੀਤ ਚਾਵਲਾ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਪਿੰਡ ਸਾਹੋਵਾਲ ਵਿਖੇ ਪੁੱਜੇ। ਇੱਥੇ ਆਯੋਜਿਤ ਰੈਲੀ 'ਚ ਸੁਖਬੀਰ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗਠਜੋੜ ਬਹੁਤ ਵਧੀਆ ਗਠਜੋੜ ਹੈ। ਉਨ੍ਹਾਂ ਕਿਹਾ ਕਿ ਬਸਪਾ ਵੀ ਪੰਜਾਬ ਦੀ ਪਾਰਟੀ ਹੈ, ਜੋ ਕਿ ਬਾਬੂ ਕਾਂਸ਼ੀ ਰਾਮ ਨੇ ਬਣਾਈ ਸੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲਾ ਆਇਆ ਸਾਹਮਣੇ, ਸੁਖਨਾ ਝੀਲ 'ਤੇ 'ਊਠਾਂ' ਦਾ ਕੱਟਿਆ ਚਲਾਨ
ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਦੀ ਸੋਚ ਇਕ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਵੀ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਬਣੀ ਤਾਂ ਅਰਵਿੰਦ ਕੇਜਰੀਵਾਲ ਨੇ ਗਰੀਬ ਲੋਕਾਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ 117 ਵਿੱਚੋਂ 65 ਸੀਟਾਂ ਦਲ-ਬਦਲੂਆਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਕੱਢੇ ਗਏ ਆਗੂਆਂ ਨੂੰ ਇਸ ਪਾਰਟੀ ਨੇ ਟਿਕਟਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤਾਂ ਹੀ ਤਰੱਕੀ ਕਰੇਗਾ, ਜੇਕਰ ਸੂਬੇ 'ਚ ਅਮਨ-ਸ਼ਾਂਤੀ ਰਹੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਕਹਿੰਦਾ ਹੈ, ਉਹ ਕਰਦਾ ਹੈ।
ਇਹ ਵੀ ਪੜ੍ਹੋ : ਪਤਨੀ ਦੀ ਲਿਪਸਟਿਕ ਨਾਲ ਕੰਧ 'ਤੇ I Love You ਲਿਖ ਕੇ ਪਤੀ ਨੇ ਲਿਆ ਫ਼ਾਹਾ, ਜਾਣੋ ਕੀ ਹੈ ਪੂਰਾ ਮਾਮਲਾ (ਤਸਵੀਰਾਂ)
ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਪੰਜਾਬ ਦੀ ਜਨਤਾ ਨੂੰ ਹਰ ਸਹੂਲਤ ਦਿੱਤੀ ਜਾਵੇਗੀ ਅਤੇ ਸਭ ਤੋਂ ਪਹਿਲਾਂ ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਨਹੀਂ ਬਣੇ, ਉਹ ਬਣਾ ਕੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਐੱਸ. ਸੀ., ਬੀ. ਸੀ. ਪਰਿਵਾਰਾਂ ਨੂੰ ਬਿਜਲੀ ਦੀ 200 ਯੂਨਿਟ ਮੁਫ਼ਤ ਦਿੰਦੇ ਸੀ ਪਰ ਹੁਣ ਸਾਰੇ ਪਰਿਵਾਰਾਂ ਨੂੰ 400 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈ ਘੱਨਈਆ ਸਕੀਮ ਨੂੰ ਮੁੜ ਲਾਗੂ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕ ਜੋ ਜ਼ੁਬਾਨ ਕਰ ਦੇਣਗੇ, ਉਹ ਅਕਾਲੀ ਦਲ ਦੀ ਸਰਕਾਰ ਬਣਨ ਦੇ ਪਹਿਲੇ 6 ਮਹੀਨਿਆਂ ਅੰਦਰ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਕੋਲ ਹਰ ਵਿਅਕਤੀ ਕੋਲ ਆਪਣੀ ਜਗ੍ਹਾ ਹੋਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਨਾਈਟ ਕਰਫ਼ਿਊ' ਖ਼ਤਮ, ਰਾਕ ਗਾਰਡਨ ਤੇ ਬਰਡ ਪਾਰਕ ਖੋਲ੍ਹਣ ਦੇ ਹੁਕਮ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਡੀਗੜ੍ਹ 'ਚ 'ਨਾਈਟ ਕਰਫ਼ਿਊ' ਖ਼ਤਮ, ਰਾਕ ਗਾਰਡਨ ਤੇ ਬਰਡ ਪਾਰਕ ਖੋਲ੍ਹਣ ਦੇ ਹੁਕਮ ਜਾਰੀ
NEXT STORY