ਬਰਨਾਲਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਥੇ ਚੋਣ ਰੈਲੀ ਕੀਤੀ ਗਈ ਅਤੇ ਅਕਾਲੀ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ 'ਤੇ ਵੱਡੇ ਤੰਜ ਕੱਸੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ 'ਚੋਂ ਕੱਢੇ ਆਗੂਆਂ ਨੂੰ ਆਮ ਆਦਮੀ ਪਾਰਟੀ ਵੱਲੋਂ ਟਿਕਟਾਂ ਦਿੱਤੀਆਂ ਗਈਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ, ਜੋ ਕਦੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਵੱਲੋਂ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ 'ਚ ਸਰਕਾਰ ਬਣਨ 'ਤੇ ਮੈਨੀਫੈਸਟੋ 'ਚ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਾਰਾਨਸੀ ਪੁੱਜੇ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ (ਤਸਵੀਰਾਂ)
ਉਨ੍ਹਾਂ ਕਿਹਾ ਕਿ ਸਰਕਾਰ ਬਣਨ ਦੇ ਡੇਢ-ਦੋ ਹਫ਼ਤੇ ਅੰਦਰ ਜਿਨ੍ਹਾਂ ਲੋਕਾਂ ਦੇ ਨੀਲੇ ਕਾਰਡ ਕੱਟੇ ਗਏ ਹਨ, ਉਨ੍ਹਾਂ ਦੇ ਕਾਰਡ ਬਣਾਏ ਜਾਣਗੇ। ਟਿਊਬਵੈੱਲ ਕੁਨੈਕਸ਼ਨ ਲੋਕਾਂ ਨੂੰ ਦਿੱਤੇ ਜਾਣਗੇ, ਬੁਢਾਪਾ ਪੈਨਸ਼ਨ ਵਧਾਈ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਜੋ ਫ਼ਸਲਾਂ ਕਿਸੇ ਕਾਰਨ ਕਰਕੇ ਖ਼ਰਾਬ ਹੋ ਜਾਂਦੀਆਂ ਹਨ, ਉਸ ਦੇ ਲਈ ਫ਼ਸਲ ਬੀਮਾ ਸਕੀਮ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ ਅਤੇ ਲੋਕ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਣਗੇ।
ਇਹ ਵੀ ਪੜ੍ਹੋ : CM ਕੋਲ ਹੁੰਦੀ ਹੈ ਸਾਰੀ ਤਾਕਤ, ਇਸ ਲਈ ਪੰਜਾਬ 'ਚ ਇਸ ਵਾਰ ਮੁੱਖ ਮੰਤਰੀ ਚਿਹਰੇ ਦੀ ਲੜਾਈ : ਚਰਨਜੀਤ ਸਿੰਘ ਚੰਨੀ
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦਾ ਢਾਂਚਾ ਸੁਧਾਰਿਆ ਜਾਵੇਗਾ ਅਤੇ ਹਰ 25 ਹਜ਼ਾਰ ਆਬਾਦੀ 'ਚ 5000 ਬੱਚੇ ਦਾ ਸਕੂਲ ਬਣਾਇਆ ਜਾਵੇਗਾ, ਜਿਸ 'ਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਤੋਂ ਪੜ੍ਹੇ ਬੱਚਿਆਂ ਲਈ ਕਾਲਜਾਂ 'ਚ 33 ਫ਼ੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਜ਼ਿਲ੍ਹੇ 'ਚ 500 ਬਿਸਤਰਿਆਂ ਦਾ ਮੈਡੀਕਲ ਕਾਲਜ ਖੋਲ੍ਹਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਸਖ਼ਤ ਮੁਕਾਬਲੇ ਕਾਰਨ ਆਪਣੇ ਹੀ ਹਲਕੇ 'ਚ ਫਸ ਕੇ ਰਹਿ ਗਏ ਸਾਰੇ ਮੰਤਰੀ
ਉਨ੍ਹਾਂ ਕਿਹਾ ਕਿ ਪਸ਼ੂ ਮੇਲੇ, ਘੋੜਿਆਂ ਦੇ ਮੇਲੇ ਅਤੇ ਵਰਲਡ ਕਬੱਡੀ ਕੱਪ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਸੁਖਬੀਰ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਵਧੀਆ ਪਾਰਟੀ ਨੂੰ ਚੁਣਨਗੇ ਤਾਂ ਹੀ ਸੂਬੇ ਦਾ ਵਿਕਾਸ ਹੋ ਸਕਦਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਲਾਈਸੈਂਸ ਬਣਾਉਂਦੇ ਸਮੇਂ ਜਿਹੜਾ ਡੋਪ ਟੈਸਟ ਕੀਤਾ ਜਾਂਦਾ ਹੈ, ਉਸ ਨੂੰ ਵੀ ਬੰਦ ਕੀਤਾ ਜਾਵੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਗਤਾਂ ਨਾਲ ਭਰਿਆ ਟੈਂਪੂ ਖੇਤਾਂ ’ਚ ਪਲਟਿਆ, ਡਰਾਈਵਰ ਸਮੇਤ 7 ਲੋਕ ਜ਼ਖ਼ਮੀ
NEXT STORY