ਚੰਡੀਗੜ੍ਹ (ਰਮਨਜੀਤ) : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਪਾਖੰਡੀ ਬਾਬੇ ਨੇ ਮੱਥਾ ਟੇਕਣ ਆਏ ਨਾਬਾਲਗ ਮੁੰਡੇ ਨਾਲ ਕੀਤਾ ਸ਼ਰਮਨਾਕ ਕਾਰਾ, ਮਿਲੀ ਸਜ਼ਾ
ਇਹ ਵੀ ਦੱਸ ਦੇਈਏ ਕਿ ਸਾਲ 2015 'ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : PM ਮੋਦੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ
ਇਸ ਤੋਂ ਪਹਿਲਾਂ ਵਿਸ਼ੇਸ਼ ਜਾਂਚ ਟੀਮ ਵੱਲੋਂ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਤੋਂ ਇਲਾਵਾ ਫਾਇਰਿੰਗ ਦੇ ਸਮੇਂ ਘਟਨਾ ਵਾਲੀ ਥਾਂ 'ਤੇ ਤਾਇਨਾਤ ਰਹੇ ਪੁਲਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੇ ਐਕਸ਼ਨ ਦੀ ਤਿਆਰੀ 'ਚ CM ਮਾਨ, ਅਕਾਲੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਖੋਲ੍ਹ ਸਕਦੀ ਹੈ ਸਰਕਾਰ
NEXT STORY