ਚੰਡੀਗੜ੍ਹ (ਰਮਨਜੀਤ ਸਿੰਘ) : ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਸਬੰਧੀ ਜਾਂਚ ਕਰ ਰਹੀ ਐੱਸ. ਆਈ. ਟੀ. ਵਲੋਂ ਅੱਜ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਬੀਤੇ ਦਿਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਐੱਸ. ਆਈ. ਟੀ. ਵੱਲੋਂ ਪੁੱਛਗਿੱਛ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਭਾਜਪਾ ਆਗੂ ਤਜਿੰਦਰ ਬੱਗਾ ਤੇ ਕੁਮਾਰ ਵਿਸ਼ਵਾਸ 'ਤੇ ਦਰਜ FIR ਰੱਦ
ਐੱਸ. ਆਈ. ਟੀ. ਬੀਤੀ ਸਵੇਰੇ 11 ਵਜੇ ਵੱਡੇ ਬਾਦਲ ਦੀ ਰਿਹਾਇਸ਼ ’ਤੇ ਪਹੁੰਚੀ ਅਤੇ ਕਰੀਬ 3 ਘੰਟੇ ਦੀ ਪੁੱਛ-ਪੜਤਾਲ ਤੋਂ ਬਾਅਦ 2 ਵਜੇ ਰਵਾਨਾ ਹੋ ਗਈ ਪਰ ਸੂਤਰਾਂ ਮੁਤਾਬਕ ਉਨ੍ਹਾਂ ਤੋਂ ਉਹੀ ਸਵਾਲ-ਜਵਾਬ ਕੀਤੇ ਗਏ, ਜਿਨ੍ਹਾਂ ਦੇ ਉੱਤਰ ਉਨ੍ਹਾਂ ਕੋਲੋਂ ਐੱਸ. ਆਈ. ਟੀ. ਵਲੋਂ ਸਮੇਂ-ਸਮੇਂ ’ਤੇ ਪਹਿਲਾਂ ਕੀਤੀ ਗਈ ਪੁੱਛਗਿੱਛ ਵਿਚ ਪੁੱਛੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਖ਼ਪਤਕਾਰਾਂ ਨੂੰ ਝਟਕਾ, ਸਰਕਾਰ ਨੇ ਬਿਜਲੀ ਦਰਾਂ 'ਚ ਕੀਤਾ ਵਾਧਾ
ਬਾਦਲ ਨੇ ਤਤਕਾਲੀ ਮੁੱਖ ਮੰਤਰੀ ਹੁੰਦਿਆਂ ਐੱਸ. ਆਈ. ਟੀ. ਨੂੰ ਉਕਤ ਮਾਮਲੇ ਵਿਚ ਦਿੱਤੀਆਂ ਹਦਾਇਤਾਂ ਅਤੇ ਪੁਲਸ ਤੇ ਸਿਵਲ ਅਧਿਕਾਰੀਆਂ ਰਾਹੀਂ ਸੂਚਨਾ ਪਹੁੰਚਾਉਣ ਬਾਰੇ ਦੱਸਿਆ। ਐੱਸ. ਆਈ. ਟੀ. ਨੇ ਸਾਬਕਾ ਮੁੱਖ ਮੰਤਰੀ ਤੋਂ ਤਤਕਾਲੀ ਡੀ. ਜੀ. ਪੀ. ਸੁਮੇਧ ਸੈਣੀ ਵਲੋਂ ਘਟਨਾਕ੍ਰਮ ਬਾਰੇ ਦਿੱਤੀ ਗਈ ਬ੍ਰੀਫਿੰਗ ਬਾਰੇ ਵੀ ਪੁੱਛਗਿੱਛ ਕੀਤੀ, ਜਿਸ ਦੇ ਸਬੰਧ ਵਿਚ ਬਾਦਲ ਨੇ ਕਿਹਾ ਕਿ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਸਾਰੀ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਦੇ ਰਿਕਾਰਡ ਵਿਚ ਮੌਜੂਦ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਨਰਿੰਦਰ ਮੋਦੀ ਕੁਝ ਸਮੇਂ ਲਈ ਅੱਜ ਆਦਮਪੁਰ ਰੁਕਣਗੇ, ਹਿਮਾਚਲ ਦੇ ਚੋਣ ਪ੍ਰੋਗਰਾਮਾਂ ’ਚ ਲੈਣਗੇ ਹਿੱਸਾ
NEXT STORY