ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਟੜਪੰਥੀ ਸ਼ਕਤੀਆਂ ਦੇ ਸਮਰਥਨ ਦੇ ਖੁੱਲ੍ਹੇ ਪ੍ਰਦਰਸ਼ਨ ਨੂੰ ਸਿੱਖ ਪੰਥ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ ਪਰ ਸਵਾਲ ਇਹ ਹੈ ਕਿ ਕੀ ਸੁਖਬੀਰ ਬਾਦਲ ਇਹ ਸੱਚਮੁੱਚ ਕਰ ਸਕਣਗੇ। ਪੰਜਾਬ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ੁਰੂਆਤੀ ਦੌਰ 'ਚ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਦੀ ਹਮਾਇਤ ਕਾਰਨ ਪਾਰਟੀ ਆਪਣੀ ਸਿਆਸੀ ਜ਼ਮੀਨ ਖ਼ੋਹ ਚੁੱਕੀ ਹੈ, ਜਿਸ ਨੂੰ ਮੁੜ ਪ੍ਰਾਪਤ ਕਰਨ ਦੀ ਕੋਸ਼ਿਸ਼ 'ਚ ਸੁਖਬੀਰ ਬਾਦਲ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਔਰਤ ਨੇ ਤਾਂਤਰਿਕ ਨਾਲ ਮਿਲ 6 ਸਾਲਾ ਬੱਚੀ ਦੇ ਕਤਲ ਮਗਰੋਂ ਟਰੇਨ ਅੱਗੇ ਸੁੱਟੀ ਸੀ ਲਾਸ਼, ਕੀਤੇ ਹੋਰ ਵੀ ਵੱਡੇ ਖ਼ੁਲਾਸੇ
ਹਾਲ ਹੀ 'ਚ ਸੁਖਬੀਰ ਬਾਦਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਘਰ ਗਏ ਸਨ ਅਤੇ ਇਸ ਤੋਂ ਬਾਅਦ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪੋਤੇ ਦੇ ਵਿਆਹ ਸਮਾਰੋਹ 'ਚ ਵੀ ਸ਼ਾਮਲ ਹੋਏ ਸਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਇਹ ਸਭ ਆਪਣੀ ਪਾਰਟੀ ਦੀ ਸਿਆਸੀ ਜ਼ਮੀਨ ਨੂੰ ਮਜ਼ਬੂਤ ਕਰਨ ਲਈ ਕਰ ਰਹੇ ਹਨ। ਇਸ ਤੋਂ ਇਲਾਵਾ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਨੂੰ ਵੀ ਅਕਾਲੀ ਦਲ ਇਕ ਚੁਣੌਤੀ ਵਜੋਂ ਦੇਖ ਰਿਹਾ ਹੈ।
ਇਹ ਵੀ ਪੜ੍ਹੋ : ਮੰਤਰੀ ਧਾਲੀਵਾਲ ਦੀ ਨਕਲੀ ਬੀਜਾਂ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ, ਕਿਸਾਨਾਂ ਨੂੰ ਲੈ ਕੇ ਆਖੀਆਂ ਇਹ ਗੱਲਾਂ
ਜਦੋਂ ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਚੀਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਅੰਮ੍ਰਿਤਪਾਲ ਬਾਰੇ ਸਿੱਧਾ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਉਨ੍ਹਾਂ ਕਿਹਾ ਕਿ ਪਾਰਟੀ ਵਿਅਕਤੀਆਂ ਦੀ ਗੱਲ ਨਹੀਂ ਕਰਦੀ ਪਰ ਉਨ੍ਹਾਂ ਨੇ ਸੁਖਬੀਰ ਵੱਲੋਂ ਸਤਵੰਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਅਤੇ ਭਿੰਡਰਾਂਵਾਲੇ ਦੇ ਪੋਤੇ ਦੇ ਵਿਆਹ 'ਚ ਸ਼ਾਮਲ ਹੋਣ ਨੂੰ ਜਾਇਜ਼ ਠਹਿਰਾਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੰਘਣੇ ਕੋਹਰੇ ਨਾਲ ਮਾਨਸਾ 'ਚ ਵਿਛੀ ਬਰਫ ਵਰਗੀ ਚਿੱਟੀ ਚਾਦਰ, ਤਸਵੀਰਾਂ 'ਚ ਦੇਖ ਨਹੀਂ ਹੋਵੇਗਾ ਯਕੀਨ
NEXT STORY