ਸੁਲਤਾਨਪੁਰ ਲੋਧੀ ,( ਸੋਢੀ ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਾਮ 7 ਵਜੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ । ਇਸ ਸਮੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਬੈਗੋਵਾਲ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਵੀ ਸਨ । ਸੁਖਬੀਰ ਬਾਦਲ ਨੇ ਸਭ ਤੋਂ ਪਹਿਲਾਂ ਸ਼ਾਮ 7 ਵਜੇ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਉਲੀਕੇ ਗਏ 1 ਨਵੰਬਰ ਤੋਂ 13 ਨਵੰਬਰ ਦੇ ਸਮਾਗਮਾਂ ਲਈ ਬਣਾਏ ਜਾਣ ਵਾਲੇ ਪੰਡਾਲ ਦੀ ਸਮੀਖਿਆ ਕੀਤੀ । ਇਸ ਸਮੇ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਸੰਗਤਾਂ ਦੇ ਸਮਾਗਮ ਵਿੱਚ ਆਉਣ ਤੇ ਜਾਣ ਵਾਲੇ ਰਸਤਿਆਂ ਬਾਰੇ ਜਾਣਕਾਰੀ ਦਿੱਤੀ ।
ਉਨ੍ਹਾਂ ਦੱਸਿਆ ਕਿ ਲੱਖ ਦੇ ਕਰੀਬ ਸੰਗਤਾਂ ਲਈ ਗੁਰੂ ਨਾਨਕ ਸਟੇਡੀਅਮ ਵਿਖੇ ਖੁੱਲ੍ਹਾ ਪੰਡਾਲ ਬਣਾ ਕੇ ਪ੍ਰਬੰਧ ਕੀਤੇ ਜਾਣਗੇ । ਇਸ ਉਪਰੰਤ ਸੁਖਬੀਰ ਬਾਦਲ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਤਮਸਤਕ ਹੋਏ ਜਿੱਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਬੀਬੀ ਜਗੀਰ ਕੌਰ ਨੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ । ਉਪਰੰਤ ਉਨ੍ਹਾਂ ਪਵਿੱਤਰ ਵੇਈਂ ਤੇ ਬਣਾਏ ਜਾ ਰਹੇ ਘਾਟ ਦੀ ਚਲਦੀ ਕਾਰ ਸੇਵਾ ਦਾ ਜਾਇਜਾ ਲਿਆ । ਉਨ੍ਹਾਂ ਪਵਿੱਤਰ ਸਰੋਵਰ ਦੀਆਂ ਪਰਕਰਮਾ ਕੀਤੀਆਂ ਤੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਲਈ ਕੀਤੀ ਜਾਣ ਵਾਲੀ ਸੁੰਦਰ ਲਾਈਟਿੰਗ ਬਾਰੇ ਵੀ ਨਿਰਦੇਸ਼ ਦਿੱਤੇ । ਇਸ ਸਮੇ ਉਨ੍ਹਾਂ ਨਾਲ ਜਥੇ ਦਰਬਾਰਾ ਸਿੰਘ ਗੁਰੂ , ਸ਼੍ਰੋਮਣੀ ਕਮੇਟੀ ਮੈਂਬਰ ਜਥੇ ਸਰਵਨ ਸਿੰਘ ਕੁਲਾਰ , ਜਥੇ ਜਰਨੈਲ ਸਿੰਘ ਡੋਗਰਾਵਾਲ , ਬੀਬੀ ਗੁਰਪ੍ਰੀਤ ਕੌਰ ਰੂਹੀ , ਇੰਜੀਨੀਅਰ ਸੁਖਮਿੰਦਰ ਸਿੰਘ ਨਿੱਜੀ ਸਕੱਤਰ ਭਾਈ ਲੌਗੋਵਾਲ , ਮਹਿੰਦਰ ਸਿੰਘ ਆਹਲੀ ਸਕੱਤਰ ਸ਼੍ਰੋਮਣੀ ਕਮੇਟੀ , ਮੀਤ ਸਕੱਤਰ ਸੁਲੱਖਨ ਸਿੰਘ ਭੰਗਾਲੀ , ਸੀਨੀਅਰ ਆਗੂ ਸੱਜਣ ਸਿੰਘ ਚੀਮਾ , ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ , ਐਡੀਸਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ , ਭਾਈ ਸੁਰਜੀਤ ਸਿੰਘ ਸਭਰਾ ਹੈਡ ਗ੍ਰੰਥੀ , ਮੀਤ ਮੈਨੇਜਰ ਕੁਲਵੰਤ ਸਿੰਘ , ਸੱਜਣ ਸਿੰਘ ਚੀਮਾ , ਮੇਜਰ ਸਿੰਘ ਸੰਧੂ ਸ਼ਤਾਬਦੀ ਸੁਪਰਵਾਈਜਰ , ਜਰਨੈਲ ਸਿੰਘ ਬੂਲੇ , ਜਥੇ ਪਰਮਿੰਦਰ ਸਿੰਘ ਖਾਲਸਾ , ਮਾਸਟਰ ਗੁਰਦੇਵ ਸਿੰਘ , ਦਿਲਬਾਗ ਸਿੰਘ ਗਿੱਲ , ਨਰਿੰਦਰ ਸਿੰਘ ਖਿੰਡਾ ਤੇ ਹੋਰਨਾਂ ਸ਼ਿਰਕਤ ਕੀਤੀ ।
ਪਾਕਿਸਤਾਨ ’ਚ ਨਨਕਾਣਾ ਸਾਹਿਬ ਨੇੜੇ ਗ੍ਰੰਥੀ ਸਿੰਘ ਦੀ ਧੀ ਦਾ ਧਰਮ ਕਰਵਾਇਆ ਜ਼ਬਰੀ ਤਬਦੀਲ
NEXT STORY