ਚੰਡੀਗੜ੍ਹ : ਪੰਜਾਬ 'ਚ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਪੁੱਛਗਿੱਛ ਲਗਾਤਾਰ ਜਾਰੀ ਹੈ। ਇਹ ਪੁੱਛਗਿੱਛ ਪੁਲਸ ਹੈੱਡਕੁਆਰਟਰ ਵਿਖੇ ਚੱਲ ਰਹੀ ਹੈ। ਦੱਸ ਦੇਈਏ ਕਿ ਇਸ ਮਾਮਲੇ 'ਤੇ ਸਿੱਟ ਵਲੋਂ ਸੁਖਬੀਰ ਬਾਦਲ ਨੂੰ ਸੰਮਨ ਕੀਤੇ ਗਏ ਸਨ ਅਤੇ ਪਹਿਲਾਂ ਉਨ੍ਹਾਂ ਦੀ ਪੁੱਛਗਿੱਛ ਦੀ ਥਾਂ ਅੰਮ੍ਰਿਤਸਰ ਤੈਅ ਕੀਤੀ ਗਈ ਸੀ ਪਰ ਅੰਮ੍ਰਿਤਸਰ ਵਿਖੇ ਨਿਰੰਕਾਰੀ ਭਵਨ 'ਚ ਬੀਤੇ ਦਿਨ ਹੋਏ ਧਮਾਕੇ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਬੁਲਾਇਆ ਗਿਆ ਸੀ, ਜਿੱਥੇ ਸੁਖਬੀਰ ਬਾਦਲ 'ਸਿੱਟ' ਵਲੋਂ ਪੁੱਛੇ ਜਾ ਰਹੇ ਸਵਾਲਾਂ ਦਾ ਜਵਾਬ ਦੇ ਰਹੇ ਹਨ।
ਅੰਮ੍ਰਿਤਸਰ ਬੰਬ ਧਮਾਕੇ 'ਚ ਪੁਲਸ ਕਰ ਰਹੀ ਸਤਿਕਾਰ ਕਮੇਟੀ ਦੀ ਭੂਮਿਕਾ ਦੀ ਜਾਂਚ
NEXT STORY