ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ’ਚ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਕਾਰਨ ਸਿਆਸੀ ਗਲਿਆਰਿਆਂ ’ਚ ਚਰਚਾ ਛਿੜ ਗਈ ਹੈ ਕਿ ਉਹ ਇੱਥੋਂ ਚੋਣ ਲੜ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ - ਰੱਖੜੀ ਬੰਨ੍ਹਵਾਉਣ ਆ ਰਹੇ ਵੀਰੇ ਦੀ ਉਡੀਕ ਕਰਦੀਆਂ ਰਹਿ ਗਈਆਂ ਭੈਣਾਂ, ਮੌਤ ਦੀ ਖ਼ਬਰ ਨੇ ਚੀਰ ਦਿੱਤਾ ਕਾਲਜਾ
ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਸੁਖਬੀਰ ਸਿੰਘ ਬਾਦਲ ਵੱਲੋਂ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਇੱਥੇ ਦੌਰਾ ਕੀਤਾ ਗਿਆ। ਇਸ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ, ਜੋ ਹੁਣ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣ ਚੁੱਕੇ ਹਨ। ਇਸ ਕਾਰਨ ਹੁਣ ਇਸ ਸੀਟ ’ਤੇ ਜ਼ਿਮਨੀ ਚੋਣ ਹੋਣੀ ਹੈ।
ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ ਮਾਮਲਾ! ਕੁੜੀ ਨਾਲ ਹੋਟਲ ਦੇ ਕਮਰੇ 'ਚ ਗਏ ਮੁੰਡੇ ਦੀ ਸ਼ੱਕੀ ਹਾਲਤ 'ਚ ਮੌਤ
ਗਿੱਦੜਬਾਹਾ ਵਿਧਾਨ ਸਭਾ ਹਲਕੇ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਰਾਜਾ ਵੜਿੰਗ 2012 ਤੋਂ ਲਗਾਤਾਰ ਤਿੰਨ ਵਾਰ ਇਸ ਹਲਕੇ ਤੋਂ ਜਿੱਤ ਕੇ ਵਿਧਾਇਕ ਬਣਦੇ ਰਹੇ ਹਨ। ਜੇਕਰ ਸੁਖਬੀਰ ਬਾਦਲ ਇੱਥੋਂ ਚੋਣ ਲੜ ਕੇ ਕਾਂਗਰਸ ਦਾ ਗੜ੍ਹ 'ਚ ਸੰਨ੍ਹ ਲਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਇਹ ਮੁਕਾਬਲਾ ਬਹੁਤ ਦਿਲਚਸਪ ਬਣ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੱਖੜੀ ਬੰਨ੍ਹਵਾਉਣ ਆ ਰਹੇ ਵੀਰੇ ਦੀ ਉਡੀਕ ਕਰਦੀਆਂ ਰਹਿ ਗਈਆਂ ਭੈਣਾਂ, ਮੌਤ ਦੀ ਖ਼ਬਰ ਨੇ ਚੀਰ ਦਿੱਤਾ ਕਾਲਜਾ
NEXT STORY