ਪਟਿਆਲਾ (ਜੋਸਨ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਵਰ੍ਹਦਿਆਂ ਕਿਹਾ ਕਿ ਉਹ ਪਹਿਲਾਂ 267 ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਸੱਚ ਸੰਗਤਾਂ ਸਾਹਮਣੇ ਲਿਆਵੇ, ਫਿਰ ਧਰਨੇ ਲਾਉਣ ਦੀ ਡਰਾਮੇਬਾਜ਼ੀ ਕਰੇ ਤਾਂ ਚੰਗਾ ਹੋਵੇਗਾ।ਢੀਂਡਸਾ ਨੇ ਕਿਹਾ ਸੁਖਬੀਰ ਬਾਦਲ ਨੂੰ ਧਰਮ ਨਾਲ ਕੋਈ ਸਾਰੋਕਾਰ ਨਹੀਂ ਹੈ। ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ 'ਚ ਵੀ ਆਪਣੀਆਂ ਸਿਆਸੀ ਰੋਟੀਆਂ ਸੇਕ ਰਹੇ ਹਨ। ਢੀਂਡਸਾ ਅੱਜ ਇੱਥੇ ਗੁਰਦੁਆਰਾ ਅਰਦਾਸਪੁਰਾ ਵਿਖੇ ਸੰਗਤਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸਾਬਕਾ ਵਿੱਤ ਮੰਤਰੀ ਢੀਂਡਸਾ ਦਾ ਰੁੱਖ ਅੱਜ ਸੁਖਬੀਰ ਪ੍ਰਤੀ ਬੇਹੱਦ ਸਖ਼ਤ ਰਿਹਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਲਈ ਵੀ ਮੁੱਖ ਦੋਸ਼ੀ ਸੁਖਬੀਰ ਸਿੰਘ ਬਾਦਲ ਹੈ। ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਰੂਪਾਂ ਦੀ ਆਪਣੀ ਸਰਕਾਰ 'ਚ ਬੇਅਦਬੀ ਦੇ ਦੋਸ਼ੀਆਂ ਨੂੰ ਅੱਜ ਇਸ ਮਾਮਲੇ 'ਤੇ ਬੋਲਣ ਦਾ ਕੋਈ ਅਧਿਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ 25 ਜੁਲਾਈ ਨੂੰ ਇਸ ਸਰੂਪ ਦੀ ਗੁੰਮਸ਼ੁਦਗੀ ਸਬੰਧੀ ਪੁਲਸ ਨੂੰ ਅਰਜ਼ੀ ਦੇ ਦਿੱਤੀ ਗਈ ਸੀ ਪਰ ਪੁਲਸ ਨੇ ਹਫਤਾ ਕੋਈ ਕਾਰਵਾਈ ਨਹੀਂ ਕੀਤੀ, ਇਹ ਬੇਹੱਦ ਮੰਦਭਾਗੀ ਗੱਲ ਹੈ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ 7 ਦਿਨ ਪਹਿਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਆਈ.ਪੀ.ਐੱਸ.ਤੇ ਆਈ.ਏ.ਐੱਸ.ਅਧਿਕਾਰੀਆਂ ਦੀ ਸਿੱਟ ਕਾਇਮ ਕਰਨੀ ਚਾਹੀਦੀ ਹੈ ਤਾਂ ਜੋ ਅਸਲ ਸੱਚ ਸਾਹਮਣੇ ਆ ਸਕੇ। ਸਾਬਕਾ ਵਿੱਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਮਨੁੱਖਤਾ ਨੂੰ ਸ਼ਰਮਸਾਰ ਕਰ ਰਹੀਆਂ ਹਨ। ਇਨ੍ਹਾਂ 'ਤੇ ਕਾਬੂ ਪਾਉਣਾ ਅਤੀ ਜ਼ਰੂਰੀ ਹੈ। ਢੀਂਡਸਾ ਨੇ ਕਿਹਾ ਕਿ ਜੇਕਰ 17 ਅਗਸਤ ਤੱਕ ਪੁਲਸ ਇਸ ਮਾਮਲੇ ਦੀ ਸਹੀ ਜਾਂਚ ਕਰ ਕੇ ਸੱਚ ਸਾਹਮਣੇ ਨਹੀਂ ਲਿਆਉਂਦੀ ਤਾਂ ਸਾਬਕਾ ਐੱਮ.ਪੀ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਸਖ਼ਤ ਐਕਸ਼ਨ ਹੋਵੇਗਾ। ਉਨ੍ਹਾਂ ਕਿਹਾ ਕਿ ਨਾਜਾਇਜ਼ ਸ਼ਰਾਬ ਦੇ ਮਾਮਲੇ 'ਚ ਕਾਂਗਰਸ ਸਰਕਾਰ ਛੋਟੀਆਂ ਮੱਛੀਆਂ ਨੂੰ ਫੜ੍ਹ ਕੇ ਵੱਡੇ ਮਗਰਮੱਛਾਂ ਨੂੰ ਬਚਾਉਣਾ ਚਾਹੁੰਦੀ ਹੈ। ਸਰਕਾਰ ਵੱਡੇ ਮਗਰਮੱਛ ਖਿਲਾਫ ਕਤਲ ਦੇ ਕੇਸ ਦਰਜ ਕਰੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ: ਪੋਤੇ ਵਲੋਂ ਦਾਦੀ ਨੂੰ ਘੜੀਸ ਕੇ ਘਰੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ
ਇਸ ਮੌਕੇ ਸਾਬਕਾ ਚੇਅਰਮੈਨ ਪੰਜਾਬ ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਅਨੂਪਇੰਦਰ ਕੌਰ ਸੰਧੂ, ਪੰਜਾਬ ਰਾਜ ਬਿਜਲੀ ਬੋਰਡ ਦੇ ਸਾਬਕਾ ਏ. ਐੱਮ. ਗੁਰਬਚਨ ਸਿੰਘ ਬਚੀ, ਰਣਧੀਰ ਸਿੰਘ ਰੱਖੜਾ, ਗੁਰਸੇਵਕ ਸਿੰਘ ਹਰਪਾਲਪੁਰ ਟਕਸਾਲੀ ਨੇਤਾ ਸਮੇਤ ਹੋਰ ਨੇਤਾ ਹਾਜ਼ਰ ਸਨ।
ਅਕਾਲੀ-ਭਾਜਪਾ ਨੇਤਾ ਸ਼ਰਾਬ ਮਾਫ਼ੀਆ ਨਾਲ ਸ਼ਾਮਲ : ਬਰਿੰਦਰ ਢਿੱਲੋਂ
NEXT STORY