ਅੰਮ੍ਰਿਤਸਰ- ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਦੋਵਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ- ਸਰਹੱਦ 'ਤੇ BSF ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਬੰਨ੍ਹੀਆਂ ਰੱਖੜੀਆਂ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਨੇ ਆਪਣੇ ਬੱਚੇ ਦੇ ਸਿਰ 'ਤੇ ਹੱਥ ਰੱਖਿਆ ਹੈ ਅਤੇ ਉਹ ਉਸੇ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਆਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਗੁਰੂ ਦੋਖੀ ਲੋਕ ਹਨ, ਜਿਨ੍ਹਾਂ ਨੂੰ ਨਾ ਤਾਂ ਸਿੱਖ ਕੌਮ ਅਤੇ ਨਾ ਹੀ ਗੁਰੂ ਦੀ ਮਰਿਆਦਾ ਬਾਰੇ ਪਤਾ ਹੈ, ਉਨ੍ਹਾਂ ਦੇ ਹਮਲੇ ਤੋਂ ਗੁਰੂ ਨੇ ਬਚਾਇਆ ਹੈ ਅਤੇ ਉਹ ਉਸੇ ਲਈ ਸ਼ੁਕਰਾਨਾ ਕਰਨ ਆਏ ਹਨ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਭਾਂਡੇ ਮਾਂਜਣ ਦੀ ਕੀਤੀ ਸੇਵਾ
ਇਸ ਦੌਰਾਨ ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦੇਣਾ ਚਾਹੁੰਦਾ ਹਾਂ ਕਿ ਵੱਡੇ ਬਾਦਲ ਦੀ ਜ਼ਿੰਦਗੀ ਅਤੇ ਕੰਮ ਕਰਨ ਦੇ ਤਰੀਕੇ ਸਿੱਖੋ। ਉਨ੍ਹਾਂ ਕਿਹਾ ਬਾਦਲ ਸਾਬ੍ਹ ਕਦੇ ਨਹੀਂ ਕਹਿੰਦੇ ਸੀ ਮੈਂ ਕਿਸੇ ਨੂੰ ਨਹੀਂ ਮਿਲਣਾ ਜਾਂ ਮੀਟਿੰਗ ਨਹੀਂ ਕਰਨੀ। ਸੁਖਬੀਰ ਬਾਦਲ ਨੇ ਕਿਹਾ ਜਦੋਂ ਵੀ ਕਿਸੇ ਵਰਗ ਨੂੰ ਕੋਈ ਸਮੱਸਿਆ ਆਉਂਦੀ ਸੀ ਤਾਂ ਉਹ ਉਨ੍ਹਾਂ ਲੋਕਾਂ ਨਾਲ ਮੁਲਾਕਾਤ ਕਰ ਕੇ ਸਸੱਸਿਆ ਦਾ ਹੱਲ ਕਰਦੇ ਸੀ। ਉਨ੍ਹਾਂ ਕਿਹਾ ਪੰਜਾਬ ਜੇਕਰ ਚੱਲ ਰਿਹਾ ਇਨ੍ਹਾਂ ਮੁਲਜ਼ਮਾਂ ਦੀ ਮਿਹਨਤ ਨਾਲ ਚੱਲ ਰਿਹਾ ਹੈ । ਉਨ੍ਹਾਂ ਕਿਹਾ ਪੰਜਾਬ ਅਤੇ ਮੁਲਾਜ਼ਮ ਜਾਣਦੇ ਹਨ ਜਦੋਂ ਵੀ ਸਹੂਲਤ ਮਿਲੀ ਹੈ ਤਾਂ ਉੱਦੋਂ ਹੀ ਮਿਲੀ ਹੈ ਜਦੋਂ ਪ੍ਰਕਾਸ਼ ਸਿੰਘ ਬਾਦਲ ਹੁੰਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਹੱਦ 'ਤੇ BSF ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਬੰਨ੍ਹੀਆਂ ਰੱਖੜੀਆਂ
NEXT STORY