ਜਲੰਧਰ/ਮਾਨਸਾ— ਗੋਲ਼ੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਕਈ ਸਿਆਸੀ ਆਗੂ ਪਰਿਵਾਰ ਨਾਲ ਦੁੱਖ਼ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਇਸੇ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਅਕਾਲੀ ਆਗੂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਸਥਿਤ ਉਨ੍ਹਾਂ ਦੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਸਿੱਧੂ ਦੇ ਪਰਿਵਾਰ ਨਾਲ ਮਿਲ ਕੇ ਦੁੱਖ਼ ਸਾਂਝਾ ਕੀਤਾ ਗਿਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੋਂ ਇਸ ਸੰਗੀਨ ਮਾਮਲੇ ਦੀ ਜਾਂਚ ਅਤੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪਹੁੰਚ ਕੇ ਉਸ ਦੇ ਮਾਤਾ-ਪਿਤਾ ਨਾਲ ਉਸ ਦੇ ਬੇਵਕਤੀ ਦਿਹਾਂਤ ਦਾ ਦੁੱਖ਼ ਵੰਡਾਇਆ ਗਿਆ ਹੈ। ਜਵਾਨ ਪੁੱਤ ਦਾ ਦਿਨ-ਦਿਹਾੜੇ ਕਤਲ ਮਾਪਿਆਂ ਲਈ ਬੜੀ ਡੂੰਘੀ ਸੱਟ ਹੈ। ਮੈਂ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਸੰਗੀਨ ਮਾਮਲੇ ’ਚ ਪਰਿਵਾਰ ਨੂੰ ਜਲਦੀ ਤੋਂ ਜਲਦੀ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋ: ਜਲੰਧਰ ਨੂੰ ਮਿਲਿਆ ਨਵਾਂ ਪੁਲਸ ਕਮਿਸ਼ਨਰ, IPS ਅਧਿਕਾਰੀ ਗੁਰਸ਼ਰਨ ਸਿੰਘ ਸੰਭਾਲਣਗੇ ਕਮਾਨ
ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੂਬੇ ਦੇ ਪੇਂਡੂ ਵਿਕਾਸ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਸਨ। ਇਸ ਦੇ ਇਲਾਵਾ ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਸ ਦੇ ਪਿਤਾ ਨਾਲ ਦੁੱਖ਼ ਸਾਂਝਾ ਕੀਤਾ।
ਇਹ ਵੀ ਪੜ੍ਹੋ: ਜਲੰਧਰ ਵੈਸਟ ਤੋਂ ਵੱਡੀ ਖ਼ਬਰ, 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ
ਪੰਜਾਬੀ ਗਾਇਕ ਅਤੇ ਕਾਂਗਰਸੀ ਨੇਤਾ ਸਿੱਧੂ ਮੂਸੇਵਾਲਾ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੇਰ ਰਾਤ ਨੂੰ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਦੁੱਖ ਸਾਂਝਾ ਕੀਤਾ। ਇਸ ਮਾਮਲੇ ‘ਚ ‘ਆਪ’ ਸਰਕਾਰ ਵੱਲੋਂ ਪੂਰ੍ਹਾ ਸਾਥ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਖੰਟ ਮਾਨਪੁਰ ਨੇੜੇ ਚੱਲੀ ਗੋਲੀ, ਕਾਰ ਚਾਲਕ ਦੀ ਮੌਤ, ਪਟਿਆਲਾ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
NEXT STORY