ਅੰਮ੍ਰਿਤਸਰ (ਸਰਬਜੀਤ):- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਪਤਨੀ ਬੀਬਾ ਹਰਸਿਮਰਤ ਕੌਰ ਬਾਦਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਬਾਦਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਸਬੰਧੀ ਕੇਂਦਰ ਸਰਕਾਰ ਕੋਲੋਂ ਕੁਦਰਤੀ ਆਪਦਾ ਦਾ ਹਵਾਲਾ ਦੇ ਕੇ 50,000 ਤੱਕ ਦਾ ਮੁਆਵਜ਼ਾ ਤੁਰੰਤ ਕਿਸਾਨਾਂ ਨੂੰ ਜਾਰੀ ਕਰਵਾਉਣਾ ਚਾਹੀਦਾ ਹੈ, ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਪੰਜਾਬ ਦੇ ਮੌਜੂਦਾ ਹਾਲਾਤ 'ਤੇ ਵਿਚਾਰ ਚਰਚਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ

ਉਨ੍ਹਾਂ ਕਿਹਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਪੰਜਾਬ ਤਰੱਕੀ ਦੀਆਂ ਰਾਹਾਂ 'ਤੇ ਸੀ। ਪੰਜਾਬ ਵਿਚ ਬੇਕਸੂਰ ਨੌਜਵਾਨਾਂ 'ਤੇ ਨਜਾਇਜ਼ ਪਰਚੇ ਦੇ ਕੇ ਉਨ੍ਹਾਂ ਨੂੰ ਮੁੜ ਕਾਲੇ ਦੌਰ ਵੱਲ ਧੱਕਿਆ ਜਾ ਰਿਹਾ ਹੈ, ਜੋ ਕਿ ਇਹ ਬਿਲਕੁਲ ਵੀ ਠੀਕ ਨਹੀਂ ਹੈ। ਆਪ੍ਰੇਸ਼ਨ ਅੰਮ੍ਰਿਤਪਾਲ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਆਪ੍ਰੇਸ਼ਨ ਅੰਮ੍ਰਿਤਪਾਲ ਦੇ ਨਾਮ 'ਤੇ ਪੰਜਾਬ ਦੀ ਮੀਡੀਆ ਨੂੰ ਟਾਰਗੇਟ ਕਰਨਾ ਉਨ੍ਹਾਂ ਨੂੰ ਨਜਾਇਜ਼ ਪੁਛਗਿੱਛ ਦਾ ਹਿੱਸਾ ਬਣਾਉਣਾ ਲੋਕਤੰਤਰ ਦਾ ਘਾਣ ਹੈ।

ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 11 ਸਾਥੀਆਂ ਦੀ ਅਜਨਾਲਾ ਅਦਾਲਤ 'ਚ ਪੇਸ਼ੀ, 6 ਅਪ੍ਰੈਲ ਤੱਕ ਨਿਆਇਕ ਹਿਰਾਸਤ 'ਚ ਭੇਜਿਆ
ਰਾਹੁਲ ਗਾਂਧੀ ਦਾ ਰਾਜ ਸਭਾ ਮੈਂਬਰਸ਼ਿਪ ਤੋਂ ਬਰਖ਼ਾਸਤੀ ਦੇ ਫ਼ੈਸਲੇ 'ਤੇ ਸੁਖਬੀਰ ਬਾਦਲ ਨੇ ਕਿਹਾ ਗਾਂਧੀ ਪਰਿਵਾਰ ਨਾਲ ਸਾਡੇ ਮਤਭੇਦ ਹਨ ਜੋ ਉਨ੍ਹਾਂ ਨੇ ਕੀਤਾ ਉਹ ਭੁਲਾਇਆ ਨਹੀਂ ਜਾ ਸਕਦਾ ਪਰ ਇਕ ਕਾਨੂੰਨ ਨੂੰ ਤੋੜ ਡਿਕਟੇਟਰਸ਼ਿਪ ਦੇਸ਼ ਵਿਚ ਕਰਨਾ ਦੇਸ਼ਵਾਸੀਆਂ ਨੂੰ ਗਲਤ ਸੁਨੇਹਾ ਦੇਣ ਵਾਲੀ ਗੱਲ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਬੰਦ ਪਏ ਘਰ 'ਚ ਚੋਰਾਂ ਨੇ ਬੋਲਿਆ ਧਾਵਾ, ਕੀਮਤੀ ਸਾਮਾਨ ਲੈ ਕੇ ਹੋਏ ਰਫ਼ੂ ਚੱਕਰ
NEXT STORY