ਲਹਿਰਾਗਾਗਾ- ਲਹਿਰਾਗਾਗਾ ਤੋਂ “ਪੰਜਾਬ ਬਚਾਓ” ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਕਈ ਵਾਰ ਇਸ ਹਲਕੇ ਵਿੱਚ ਆ ਚੁੱਕੇ ਹਨ, ਪਰ ਅੱਜ ਇੰਨਾ ਵੱਡਾ ਇਕੱਠ ਹੋਣਾ ਇੱਕ ਰਿਕਾਰਡ ਹੈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਗਗਨਦੀਪ ਸਿੰਘ ਖੰਡੇਵਾੜ ਨੂੰ ਵਿਧਾਇਕ ਬਣਾਉਣਾ ਤੁਹਾਡੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਇਸ ਦਿਨ ਤੋਂ ਹੋਵੇਗਾ ਵੱਡਾ ਬਦਲਾਅ! ਇਹ ਜ਼ਿਲ੍ਹੇ ਹੋ ਜਾਣ ਸਾਵਧਾਨ
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹਲਕੇ ਦਾ ਇੰਚਾਰਜ ਜਾਂ ਵਿਧਾਇਕ ਇਮਾਨਦਾਰ ਹੋਵੇ, ਨੇਕ ਹੋਵੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਾ ਹੋਵੇ, ਤਾਂ ਅੱਧੀਆਂ ਸਮੱਸਿਆਵਾਂ ਦਾ ਹੱਲ ਆਪਣੇ ਆਪ ਹੋ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਇਲਾਕੇ ਵਿੱਚ ਕਈ ਮੁੱਢਲੀਆਂ ਸਹੂਲਤਾਂ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਗਗਨਦੀਪ ਸਿੰਘ ਇੱਕ ਵਧੀਆ ਇਨਸਾਨ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਸਮਾਜ ਦੀ ਕਾਫੀ ਸੇਵਾ ਕੀਤੀ ਹੈ। ਇਸ ਲਈ ਆਉਣ ਵਾਲੀਆਂ ਚੋਣਾਂ 'ਚ ਗਗਨਦੀਪ ਸਿੰਘ ਨੂੰ ਵਿਧਾਇਕ ਬਣਾਓ।
ਇਹ ਵੀ ਪੜ੍ਹੋ- Dm ਰੰਧਾਵਾ ਦੇ ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ, ਅੱਜ ਹੋਵੇਗਾ ਅੰਤਿਮ ਸਸਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ
NEXT STORY