ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨ ਮੰਤਰੀ ਨਰਿਦੰਰ ਮੋਦੀ ਨੂੰ ਮੁੜ ਬੇਨਤੀ ਕੀਤੀ ਗਈ ਹੈ ਕਿ ਅਫਗਾਨਿਸਤਾਨ ਵੱਸਦੇ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਅਤੇ ਇਸ ਤਹਿਤ ਅਫਗਾਨ ਸਰਕਾਰ ਨਾਲ ਤੁਰੰਤ ਗੱਲਬਾਤ ਕਰਕੇ ਭਾਰਤ ਆਉਣ ਦੇ ਇਛੁੱਕ ਅਫਗਾਨ ਸਿੱਖਾਂ ਦੇ ਇੱਥੇ ਪਰਵਾਸ ਦੇ ਪ੍ਰਬੰਧ ਕੀਤੇ ਜਾਣ। ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਕਿਹਾ ਹੈ ਕਿ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਗੁਰਦੁਆਰੇ 'ਤੇ ਹੋਏ ਅੱਤਵਾਦੀ ਹਮਲੇ 'ਚ 25 ਸਿੱਖ ਭੈਣ-ਭਰਾਵਾਂ ਦੇ ਹੋਏ ਕਤਲੇਆਮ ਸਬੰਧੀ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਇੱਕ ਚਿੱਠੀ ਲਿਖੀ ਸੀ ਕਿ ਤਕਰੀਬਨ 500 ਸਿੱਖ ਪਰਿਵਾਰ ਅਫਗਾਨਿਸਤਾਨ 'ਚ ਰਹਿ ਗਿਆ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ ਰੋਜ਼ਾਨਾ ਜ਼ਿੰਦਗੀ ਤੇ ਮੌਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸੁਖਬੀਰ ਨੇ ਕਿਹਾ ਕਿ ਇਨ੍ਹਾਂ 'ਚੋਂ ਕਈ ਸਿੱਖ ਪਰਿਵਾਰਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਵਾਪਸ ਭਾਰਤ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ। ਸੁਖਬੀਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬੇਨਤੀ ਕੀਤੀ ਕਿ ਉੱਥੋਂ ਦੇ ਭਾਰਤੀ ਅੰਬੈਸਡ਼ਰ ਉਨ੍ਹਾਂ ਪਰਿਵਾਰਾਂ ਨੂੰ ਜਾ ਕੇ ਮਿਲਣ ਅਤੇ ਰਾਸ਼ਟਰਪਤੀ ਨਾਲ ਗੱਲ਼ ਕਰਕੇ ਜਿਹੜੇ ਵੀ ਪਰਿਵਾਰ ਭਾਰਤ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਸ਼ਸ਼ ਮਨਜ਼ੂਰੀ ਦੇ ਕੇ ਭਾਰਤ ਵਾਪਸ ਲਿਆਂਦਾ ਜਾਵੇ।
ਇਹ ਵੀ ਪੜ੍ਹੋ : ਕਾਬੁਲ ਗੁਰਦੁਆਰੇ 'ਤੇ ਅੱਤਵਾਦੀ ਹਮਲੇ 'ਚ 25 ਮੌਤਾਂ, ਇਸ ਨੇ ਲਈ ਜ਼ਿੰਮੇਵਾਰੀ (ਤਸਵੀਰਾਂ)
ਪ੍ਰਧਾਨ ਮੰਤਰੀ ਵਾਪਸ ਆਉਣ ਦੇ ਚਾਹਵਾਨ ਸਿੱਖਾਂ ਨੂੰ ਏਅਰਲਿਫਟ ਕਰਵਾਉਣ : ਸੁਖਬੀਰ
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਫਗਾਨਿਸਤਾਨ 'ਚ ਫਸੇ ਉਨ੍ਹਾਂ ਸਿੱਖਾਂ ਦੀ ਤੁਰੰਤ ਏਅਰਲਿਫਟਿੰਗ ਦਾ ਪ੍ਰਬੰਧ ਕਰਵਾਉਣ ਲਈ ਆਖਿਆ ਸੀ, ਜਿਹੜੇ ਭਾਰਤ ਵਾਪਸ ਆਉਣਾ ਚਾਹੁੰਦੇ ਸਨ। ਪ੍ਰਧਾਨ ਮੰਤਰੀ ਨੂੰ ਲਿਖੀ ਇਕ ਚਿੱਠੀ 'ਚ ਬਾਦਲ ਨੇ ਬੇਨਤੀ ਕੀਤੀ ਸੀ ਕਿ ਕਾਬੁਲ 'ਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਪੰਜਾਬੀਆਂ ਖਾਸ ਕਰ ਕੇ ਸਿੱਖ ਆਗੂਆਂ ਨਾਲ ਇਸ ਸਬੰਧੀ ਤਾਲਮੇਲ ਬਣਾਉਣ ਲਈ ਆਖਿਆ ਜਾਵੇ।
ਇਹ ਵੀ ਪੜ੍ਹੋ : ਸਿੱਖ ਭਾਈਚਾਰੇ ਨੇ ਕੀਤੀ ਕਾਬੁਲ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਦੀ ਜਾਂਚ ਦੀ ਮੰਗ
ਉਨ੍ਹਾਂ ਕਿਹਾ ਸੀ ਕਿ ਉੱਥੇ ਵੱਡੀ ਗਿਣਤੀ 'ਚ ਸਿੱਖ ਪਰਿਵਾਰ ਰਹਿੰਦੇ ਹਨ, ਜਿਹੜੇ ਜਲਦੀ ਤੋਂ ਜਲਦੀ ਉਸ ਦੇਸ਼ 'ਚੋਂ ਨਿਕਲਣਾ ਚਾਹੁੰਦੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਸੀ ਕਿ ਉਨ੍ਹਾਂ ਪਰਿਵਾਰਾਂ ਨੂੰ ਏਅਰਲਿਫਟਿੰਗ ਰਾਹੀਂ ਵਾਪਸ ਆਪਣੇ ਮੁਲਕ ਲਿਆਉਣ ਲਈ ਤੁਰੰਤ ਜਲਦੀ ਪ੍ਰਬੰਧ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਕਾਬੁਲ ਗੁਰਦੁਆਰਾ ਹਮਲਾ : ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰਾਲੇ ਤੋਂ ਕੀਤੀ ਇਹ ਅਪੀਲ
ਜਦੋਂ ਮਹਿਲਾ ਡਾਕਟਰ ਨੂੰ ਖੁਦ ਦੇ 'ਕੋਰੋਨਾ 'ਟੈਸਟ ਲਈ ਕੈਪਟਨ ਨੂੰ ਕਰਨਾ ਪਿਆ ਟਵੀਟ...
NEXT STORY