ਦਸੂਹਾ (ਝਾਵਰ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਪੂਰੀ ਤਰ੍ਹਾਂ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਉਸਮਾਨ ਸ਼ਹੀਦ ਦਸੂਹਾ ਦੇ ਟਕਸਾਲੀ ਅਕਾਲੀ ਆਗੂ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਚੀਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਸਬੰਧੀ ਡਾ. ਦਲਜੀਤ ਸਿੰਘ ਚੀਮਾ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਜਨਰਲ ਸਕੱਤਰ ਦੁਆਰਾ ਪੱਤਰ ਲਿਖ ਕੇ ਭੁਪਿੰਦਰ ਸਿੰਘ ਨੀਲੂ ਨੂੰ ਸੂਚਿਤ ਕੀਤਾ ਗਿਆ । ਉਨਾਂ ਨੇ ਪੱਤਰ 'ਚ ਲਿਖਿਆ ਹੈ ਕਿ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਅਤੇ ਸਮਾਜ ਸੇਵਾ ਨੂੰ ਵੇਖਦਿਆਂ ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
ਇਸ ਸਬੰਧੀ ਵਿਧਾਨ ਸਭਾ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਡਾ. ਸੱਜਣ ਸਿੰਘ ਘੋਗਰਾ, ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋ, ਸਤਵਿੰਦਰ ਸਿੰਘ ਪੱਪੂ, ਲਾਲ ਸਿੰਘ, ਬਲਕਾਰ ਸਿੰਘ, ਸੰਤ ਸਿੰਘ ਜੰਡੌਰ ਅਤੇ ਅਕਾਲੀ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਨਵ ਨਿਯੁਕਤ ਕੌਮੀ ਵਾਈਸ ਪ੍ਰਧਾਨ ਭੁਪਿੰਦਰ ਸਿੰਘ ਨੀਲੂ ਚੀਮਾਂ ਨੇ ਕਿਹਾ ਕਿ ਉਹ ਸਭ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਪੂਰੀ ਵਫਾਦਾਰੀ ਨਾਲ ਆਪਣੀ ਡਿਊਟੀ ਨਿਭਾਉਣਗੇ।
ਇਹ ਵੀ ਪੜ੍ਹੋ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਏਜੰਡਾ ਕਮੇਟੀ ਦਾ ਐਲਾਨ, ਇਕਬਾਲ ਝੂੰਦਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ ਵੱਧ ਅਰਜ਼ੀਆਂ
NEXT STORY