ਅੰਮ੍ਰਿਤਸਰ (ਬਿਊਰੋ) - ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਆਜ਼ਾਦੀ ਤੋਂ ਪਹਿਲਾਂ ਜੋ ਵੀ ਧੱਕੇ ਅਤੇ ਜ਼ੁਲਮ ਹੋਏ ਹਨ, ਉਸ ’ਚ ਸਾਡੇ ਬਹਾਦਰ ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਹਨ।
ਪੜ੍ਹੋ ਇਹ ਵੀ ਖ਼ਬਰ : ਗੁਰੂ ਨਗਰੀ ਅੰਮ੍ਰਿਤਸਰ ’ਚੋਂ ਮੁੜ ਵਾਇਰਲ ਹੋਈ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡੀਓ
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਦੀ ਨਿਗਰਾਨੀ ਲਈ ਬਣਾਈ ਗਈ ਕਮੇਟੀ ਹੈ। ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਫੌਜ ਹੈ। ਸੁਖਬੀਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਦੀ ਜ਼ਾਇਦਾਦ ਨਹੀਂ ਅਤੇ ਨਾ ਕਿਸੇ ਦਾ ਇਸ ’ਤੇ ਕਬਜ਼ਾ ਹੈ। ਇਨ੍ਹਾਂ ਦੋਵਾਂ ’ਤੇ ਕੌਮ ਦਾ ਕਬਜ਼ਾ ਹੈ ਅਤੇ ਇਹ ਕੌਮ ਦੀ ਕਮੇਟੀ ਹੈ। ਸ਼੍ਰੋਮਣੀ ਕਮੇਟੀ ਨੂੰ ਲੋਕ ਬਣਾਉਂਦੇ ਹਨ। ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਕੇਂਦਰ ਦੀ ਸਰਕਾਰ ਨੇ ਕਬਜ਼ਾ ਕਰ ਲਿਆ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਸਮਾਗਮ ਦੇ ਮੰਜੀ ਸਾਹਿਬ ਦੀਵਾਨ ਹਾਲ ’ਚ ਪਾਏ ਗਏ ਭੋਗ
NEXT STORY