ਫਿਰੋਜ਼ਪੁਰ/ਗੂਰੂਹਰਸਹਾਏ/ਜਲਾਲਾਬਾਦ (ਕੁਮਾਰ, ਮਨਜੀਤ, ਨਿਖੰਜ) : ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਵਾਰ ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕਾਂ ਨੇ ਕਰੀਬ 2 ਲੱਖ ਵੋਟਾਂ ਦੇ ਫ਼ਰਕ ਨਾਲ ਜਿਤਾ ਕੇ ਲੋਕ ਸਭਾ ਲਈ ਭੇਜਿਆ ਸੀ ਅਤੇ ਲੋਕਾਂ ਨੂੰ ਉਮੀਦ ਸੀ ਕਿ ਜਿਸ ਤਰ੍ਹਾਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦਾ ਸਰਬਪੱਖੀ ਵਿਕਾਸ ਕਰਵਾ ਕੇ ਬਠਿੰਡਾ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਸੀ, ਉਸੇ ਤਰ੍ਹਾਂ ਸੁਖਬੀਰ ਸਿੰਘ ਬਾਦਲ ਵੀ ਫਿਰੋਜ਼ਪੁਰ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਪਰ ਚੋਣ ਜਿੱਤਣ ਤੋਂ ਬਾਅਦ ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੇ। ਇਹ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਵਿਰੋਧੀਆਂ ਦਾ ਮੰਨਣਾ ਹੈ ਕਿ ਚੋਣ ਜਿੱਤਣ ਤੋਂ ਬਾਅਦ ਸੁਖਬੀਰ ਕਦੇ ਵੀ ਫਿਰੋਜ਼ਪੁਰ ਦੇ ਲੋਕਾਂ ਨੂੰ ਜਨਤਕ ਤੌਰ ’ਤੇ ਮਿਲਣ ਨਹੀਂ ਆਏ ਅਤੇ ਹੁਣ ਜਦੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਫਿਰੋਜ਼ਪੁਰ ਦੇ ਕਰੀਬ 50 ਪਿੰਡ ਪੂਰੀ ਤਰ੍ਹਾਂ ਪਾਣੀ ਦੀ ਮਾਰ ਹੇਠ ਹਨ ਤਾਂ ਸੁਖਬੀਰ ਸਿੰਘ ਬਾਦਲ ਇਕ ਵਾਰ ਵੀ ਉਨ੍ਹਾਂ ਦਾ ਹਾਲ-ਚਾਲ ਪੁੱਛਣ ਨਹੀਂ ਆਏ ਅਤੇ ਨਾ ਹੀ ਲੋਕਾਂ ਨੂੰ ਕੋਈ ਲੋੜੀਂਦਾ ਖਾਣ-ਪੀਣ ਦਾ ਸਾਮਾਨ ਮੁਹੱਈਆ ਕਰਵਾਇਆ।
ਉਨ੍ਹਾਂ ਦੇ ਵਿਰੋਧੀਆਂ ਦਾ ਮੰਨਣਾ ਹੈ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਫਿਰੋਜ਼ਪੁਰ ਸੰਸਦੀ ਹਲਕੇ ਦੇ ਲੋਕ ਸੁਖਬੀਰ ਸਿੰਘ ਬਾਦਲ ਜਾਂ ਉਨ੍ਹਾਂ ਦੇ ਉਮੀਦਵਾਰ ਨੂੰ ਕਿਸੇ ਵੀ ਹਾਲਤ ’ਚ ਵੋਟ ਨਹੀਂ ਪਾਉਣਗੇ। ਇਸੇ ਗੁੱਸੇ ਨੂੰ ਲੈ ਕੇ ਫਿਰੋਜ਼ਪੁਰ ’ਚ ਸੁਖਬੀਰ ਸਿੰਘ ਬਾਦਲ ਦੇ ਗੁੰਮਸ਼ੁਦਾ ਦੀ ਤਲਾਸ਼ ਵਾਲੇ ਪੋਸਟਰ ਲਗਾਏ ਗਏ ਹਨ, ਜਿਸ ’ਚ ਲਿਖਿਆ ਗਿਆ ਹੈ ਕਿ ਗੁੰਮਸ਼ੁਦਾ ਦੀ ਭਾਲ ਕਰਨ ਵਾਲੇ ਨੂੰ ਉਚਿਤ ਇਨਾਮ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਨੂੰ ਦਿੱਤੀ ਵੱਡੀ ਖ਼ੁਸ਼ਖ਼ਬਰੀ, ਜਾਰੀ ਕੀਤੇ ਇਹ ਆਦੇਸ਼
ਇਸੇ ਸੁਖਬੀਰ ਸਿੰਘ ਬਾਦਲ ਨੇ ਫਿਰੋਜ਼ਪੁਰ ਦਿਹਾਤੀ ਅਤੇ ਫਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਅਤੇ ਭਾਰਤ-ਪਾਕਿ ਸਰਹੱਦ ’ਤੇ ਕੰਡਿਆਲੀ ਤਾਰ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦਗਾਰ ਦਾ ਵੀ ਦੌਰਾ ਕੀਤਾ ਅਤੇ ਲੋਕਾਂ ਦੀ ਮੰਗ ’ਤੇ 8 ਬੇੜੇ, ਪਸ਼ੂਆਂ ਦਾ ਚਾਰਾ ਅਤੇ ਪਲਾਸਟਿਕ ਦੀਆਂ ਸ਼ੀਟਾਂ ਦਾਨ ਕੀਤੀਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਕੇਡਰ ਅਤੇ ਸਮਾਜਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ। ਸੁਖਬੀਰ ਸਿੰਘ ਬਾਦਲ ਨੇ ਪ੍ਰਤੀਨਿਧਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹੜ੍ਹ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭਾਖੜਾ ਅਤੇ ਪੌਂਗ ਡੈਮ ਤੋਂ ਛੱਡੇ ਜਾ ਰਹੇ ਪਾਣੀ ਦੀ ਨਿਕਾਸੀ ਦਾ ਸਹੀ ਢੰਗ ਨਾਲ ਪ੍ਰਬੰਧ ਨਾ ਕਰਨ ਕਾਰਨ ਆਇਆ ਹੈ ਅਤੇ ਇਹ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ। ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਤਾਲਮੇਲ ਨਹੀਂ ਕੀਤਾ ਅਤੇ ਡੈਮ ’ਚੋਂ ਪਾਣੀ ਹੌਲੀ-ਹੌਲੀ ਛੱਡਣਾ ਯਕੀਨੀ ਨਹੀਂ ਬਣਾਇਆ।
ਇਹ ਵੀ ਪੜ੍ਹੋ : ਦੁਨੀਆ ’ਚ ਟਲਿਆ ਨਹੀਂ ਕੋਰੋਨਾ ਵਾਇਰਸ ਦਾ ਖ਼ਤਰਾ, ਨਵਾਂ ਵੇਰੀਐਂਟ ਫਿਰ ਖ਼ੜ੍ਹੀ ਕਰ ਸਕਦਾ ਹੈ ਮੁਸੀਬਤ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਲਾਈਨਾਂ ਵਿਚਕਾਰ ਅਣਪਛਾਤੀ ਲਾਸ਼ ਮਿਲੀ
NEXT STORY