ਨਵੀਂ ਦਿੱਲੀ,ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਾਲ਼ੇ ਖੇਤੀ ਕਨੂੰਨ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ 'ਤੇ 17 ਸਤੰਬਰ ਨੂੰ 'ਕਾਲ਼ੇ ਦਿਨ' ਵਜੋਂ ਮਨਾਉਣ ਦਾ ਐਲਾਣ ਕੀਤਾ ਗਿਆ ਸੀ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਸੰਸਦ ਭਵਨ ਤੱਕ ਇੰਨਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਕੱਢੇਗਾ, ਜਿਸ ਦੇ ਮੱਦੇਨਜ਼ਰ ਉਹ ਅੱਜ ਦੇਰ ਰਾਤ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪੁੱਜ ਗਏ ਹਨ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਤੋਂ ਪੰਜਾਬ ਦੇ ਲੋਕਾਂ ਤੇ ਕਾਂਗਰਸੀ ਵਿਧਾਇਕਾਂ ਦਾ ਭਰੋਸਾ ਉਠਿਆ : ਚੀਮਾ
ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਫੇਸਬੁੱਕ ਪੇਜ਼ ਰਾਹੀਂ ਦਿੱਤੀ। ਉਨ੍ਹਾਂ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਕੁਝ ਫੋਟੋਆਂ ਸ਼ੇਅਰ ਕੀਤੀਆਂ ਗਈਆਂ ਹਨ, ਜਿਸ 'ਚ ਉਹ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਇਕੱਤਰ ਹੋਈ ਅਕਾਲੀ ਸੰਗਤ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਕੇਂਦਰ ਸਰਕਾਰ ਦੇ ਜੁਲਮਾਂ ਦੇ ਬਾਵਜੂਦ ਵੀ ਅਕਾਲੀ ਵਰਕਰ ਪਹੁੰਚਣਗੇ ਸੰਸਦ ਅੱਗੇ : ਟੋਡਰਪੁਰ
NEXT STORY