ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗਠਜੋੜ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗਠਜੋੜ ਲਈ ਸਾਰੇ ਰਸਤੇ ਖੁੱਲ੍ਹੇ ਹਨ ਅਤੇ ਪਾਰਟੀ ਸਮਾਨ ਵਿਚਾਰਧਾਰਾ ਵਾਲੀ ਪਾਰਟੀ ਨਾਲ ਹੀ ਗਠਜੋੜ ਕਰੇਗੀ। ਸੁਖਬੀਰ ਬਾਦਲ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਉਨ੍ਹਾਂ ਦੇ ਮੁੱਖ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਦਾ ਮੁੱਖ ਫੋਕਸ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ’ਤੇ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ
ਉਨ੍ਹਾਂ ਇਹ ਵੀ ਦੱਸਿਆ ਕਿ ਕਈ ਛੋਟੀਆਂ ਪਾਰਟੀਆਂ ਅਕਾਲੀ ਦਲ ਨਾਲ ਗਠਜੋੜ ਕਰਨਾ ਚਾਹੁੰਦੀਆਂ ਹਨ। ਹਾਲਾਂਕਿ ਇਸ ਸਬੰਧੀ ਅੰਤਿਮ ਫੈਸਲਾ ਸਿਆਸੀ ਸਥਿਤੀ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਭਾਜਪਾ ਨਾਲ ਗਠਜੋੜ ਟੁੱਟਣ ਮਗਰੋਂ ਅਕਾਲੀ ਦਲ ਨੇ ਬਸਪਾ ਨਾਲ ਗਠਜੋੜ ਕਰਕੇ ਵੀ ਕਿਸਮਤ ਅਜ਼ਮਾਈ ਸੀ, ਇਹ ਗਠਜੋੜ ਵੀ ਬਾਅਦ ਵਿਚ ਟੁੱਟ ਗਿਆ। ਹੁਣ ਵਿਧਾਨ ਸਭਾ ਚੋਣਾਂ ਨੇੜੇ ਮੁੜ ਅਕਾਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾ ਜ਼ੋਰਾਂ 'ਤੇ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੱਟੀ 'ਚ ਨੰਬਰਦਾਰ ਦੇ ਘਰ 'ਤੇ ਫਾਇਰਿੰਗ, ਇਲਾਕੇ 'ਚ ਸਹਿਮ ਦਾ ਮਾਹੌਲ
NEXT STORY