ਬਠਿੰਡਾ (ਵੈੱਬ ਡੈਸਕ): ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਆਪਣੀ ਧਾਰਮਿਕ ਸਜ਼ਾ ਦੇ 8ਵੇਂ ਦਿਨ ਦਮਦਮਾ ਸਾਹਿਬ ਵਿਖੇ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਨੇ ਬੀਤੇ ਕੱਲ ਵੀ ਇੱਥੇ ਹੀ ਆਪਣੀ ਸੇਵਾ ਨਿਭਾਈ ਸੀ। ਇਸ ਵੇਲੇ ਸੁਖਬੀਰ ਸਿੰਘ ਬਾਦਲ ਸੇਵਾਦਾਰਾਂ ਵਾਲੀ ਪੌਸ਼ਾਕ ਵਿਚ ਹੱਥ ਵਿਚ ਬਰਛਾ ਫੜ ਕੇ ਤੇ ਗਲ਼ ਵਿਚ ਤਖ਼ਤੀ ਪਾ ਕੇ ਬੈਠੇ ਹਨ। ਲੱਤ ਵਿਚ ਫ੍ਰੈਕਚਰ ਹੋਣ ਕਾਰਨ ਉਹ ਵ੍ਹੀਲ ਚੇਅਰ 'ਤੇ ਆਪਣੀ ਸੇਵਾ ਨਿਭਾਅ ਰਹੇ ਹਨ। ਇਸ ਮਗਰੋਂ ਉਹ ਜੂਠੇ ਭਾਂਡੇ ਸਾਫ਼ ਕਰਨ ਦੀ ਸੇਵਾ ਨਿਭਾਉਣਗੇ ਤੇ ਉਪਰੰਤ ਕੀਰਤਨ ਸਰਵਨ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਇਸ ਦੌਰਾਨ ਸੁਖਬੀਰ ਬਾਦਲ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਆਪਣੀ ਧਾਰਮਿਕ ਸਜ਼ਾ ਦੌਰਾਨ ਜਦੋਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾ ਨਿਭਾਅ ਰਹੇ ਸਨ ਤਾਂ ਨਾਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵੱਲੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ ਸੀ। ਹਾਲਾਂਕਿ ਪੁਲਸ ਮੁਲਾਜ਼ਮਾਂ ਦੀ ਮੁਸਤੈਦੀ ਨਾਲ ਵੱਡੀ ਘਟਨਾ ਨੂੰ ਟਾਲ਼ ਦਿੱਤਾ ਗਿਆ ਤੇ ਨਾਰਾਇਣ ਸਿੰਘ ਚੌੜਾ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਗਿਆ ਸੀ। ਇਸ ਦੇ ਬਾਵਜੂਦ ਸੁਖਬੀਰ ਬਾਦਲ ਵੱਲੋਂ ਆਪਣੀ ਸੇਵਾ ਜਾਰੀ ਰੱਖੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਬੰਦ ਰਹੇਗਾ ਪੰਜਾਬ ਦਾ ਇਹ ਸ਼ਹਿਰ! ਨਹੀਂ ਖੁੱਲ੍ਹਣਗੀਆਂ ਦੁਕਾਨਾਂ
ਇੱਥੇ ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਨੂੰ ਤੇ ਹੋਰ ਤਤਕਾਲੀ ਅਕਾਲੀ ਮੰਤਰੀਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸੇ ਤਹਿਤ ਸੁਖਦੇਵ ਸਿੰਘ ਢੀਂਡਸਾ, ਬਿਕਰਮ ਸਿੰਘ ਮਜੀਠੀਆ, ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਹੋਰ ਅਕਾਲੀ ਆਗੂਆਂ ਵੱਲੋਂ ਆਪੋ-ਆਪਣੀ ਸੇਵਾ ਨਿਭਾਈ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਗਮ ਤੇ ਕੌਂਸਲ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਬਣਾਈ ਰਣਨੀਤੀ
NEXT STORY