ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦੇ ਆਗੂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਈ ਗਈ ਸੇਵਾ ਨਿਭਾਉਣ ਲਈ ਅੱਜ ਦੂਜੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਗਏ ਹਨ ਅਤੇ ਆਪਣੀ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੀ ਸੇਵਾ ਨਿਭਾਉਣ ਦਾ ਕੁੱਲ ਅੱਜ ਚੌਥਾ ਦਿਨ ਹਨ। ਹਾਲਾਂਕਿ ਅੱਜ ਉਨ੍ਹਾਂ ਦੇ ਨਾਲ ਜ਼ਿਆਦਾ ਸੁਰੱਖਿਆ ਦਿਖਾਈ ਦੇ ਰਹੀ ਹੈ। ਸੁਖਬੀਰ ਬਾਦਲ ਨੀਲਾ ਚੋਲਾ ਅਤੇ ਹੱਥ 'ਚ ਬਰਛਾ ਫੜ੍ਹ ਕੇ ਪਹਿਰੇਦਾਰੀ ਦੀ ਸੇਵਾ ਨਿਭਾ ਰਹੇ ਹਨ। ਉਨ੍ਹਾਂ ਵਲੋਂ ਅੱਖਾਂ ਬੰਦ ਕਰਕੇ ਜਾਪ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਵਿਖੇ ਵੀ ਸੁਖਬੀਰ ਬਾਦਲ ਵਲੋਂ ਸੇਵਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਣਾਈ ਹੈ ਧਾਰਮਿਕ ਸਜ਼ਾ
ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਸਾਰੇ ਗੁਨਾਹ ਕਬੂਲੇ ਜਾਣ ਮਗਰੋਂ ਸਿੰਘ ਸਾਹਿਬਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤਹਿਤ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲੇ 2 ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰਾਂ ਵਾਲੀ ਪੌਸ਼ਾਕ ਪਾ ਕੇ ਅਤੇ ਹੱਥ 'ਚ ਬਰਛਾ ਫੜ੍ਹ ਕੇ ਸੇਵਾ ਨਿਭਾਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਗਲ਼ 'ਚ ਤਖ਼ਤੀ ਵੀ ਪਾਈ ਹੋਈ ਸੀ।
ਇਹ ਵੀ ਪੜ੍ਹੋ : PSEB ਦੇ Exams ਨੂੰ ਲੈ ਕੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਇਸ ਤਾਰੀਖ਼ ਤੋਂ ਹੋਣਗੇ ਸ਼ੁਰੂ
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਵੱਲੋਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਨਿਭਾਈ ਗਈ ਸੀ। ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਿਕਰਮ ਸਿੰਘ ਮਜੀਠੀਆ, ਸੁਖਦੇਵ ਸਿੰਘ ਢੀਂਡਸਾ, ਬੀਬੀ ਜਗੀਰ ਕੌਰ ਸਣੇ ਕਈ ਹੋਰ ਅਕਾਲੀ ਆਗੂਆਂ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਬੀਤੇ ਦਿਨ ਉਨ੍ਹਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਈ ਗਈ, ਜਿੱਥੇ ਅੱਜ ਵੀ ਉਹ ਸੇਵਾ ਨਿਭਾਉਣ ਲਈ ਪਹੁੰਚੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਕੂਚ ਤੋਂ ਪਹਿਲਾਂ ਸਰਵਣ ਸਿੰਘ ਪੰਧੇਰ ਨੇ ਕਰ 'ਤਾ ਵੱਡਾ ਐਲਾਨ, ਖਿੱਚ ਲਈ ਤਿਆਰੀ (ਵੀਡੀਓ)
NEXT STORY