ਚੰਡੀਗੜ੍ਹ : ਆਪਣੀ ਹੀ ਸਰਕਾਰ ਵਿਚ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡਾ ਹਮਲਾ ਬੋਲਿਆ ਹੈ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ 20 ਹਜ਼ਾਰ ਕਰੋੜ ਦੇ ਟੈਕਸ ਲਗਵਾਉਣ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਦੀ ਜੇਬ 'ਤੇ ਵੱਡਾ ਅਸਰ ਪਵੇਗਾ। ਸੁਖਬੀਰ ਬਾਦਲ ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਪੇਸ਼ ਕੀਤੇ ਗਏ ਕਾਂਗਰਸ ਦੇ ਬਜਟ ਨੂੰ ਗਰੀਬ ਵਿਰੋਧੀ ਦੱਸਿਆ ਹੈ।
ਬਾਦਲ ਦੀ ਕੈਪਟਨ ਨੂੰ ਚਿਤਾਵਨੀ, ਹਰਿਆਣਾ ਨਾਲ ਕੋਈ ਸਮਝੌਤਾ ਨਾ ਕਰੇ ਪੰਜਾਬ
NEXT STORY