ਵੈੱਬ ਡੈਸਕ: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਲੰਧਰ ਸਥਿਤ ਪ੍ਰਸਿੱਧ ਮੀਡੀਆ ਹਾਊਸ 'ਹਿੰਦ ਸਮਾਚਾਰ ਗਰੁੱਪ' (ਪੰਜਾਬ ਕੇਸਰੀ/ਜਗਬਾਣੀ) ਵਿਰੁੱਧ ਕੀਤੀ ਜਾ ਰਹੀ ਕਾਰਵਾਈ ਨੇ ਸਿਆਸੀ ਮਾਹੌਲ ਭਖਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ 'ਤੇ ਇੱਕ ਵੱਡਾ ਹਮਲਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਐਮਰਜੈਂਸੀ ਦੌਰਾਨ ਦੀ ਇੰਦਰਾ ਗਾਂਧੀ ਨਾਲ ਕੀਤੀ ਹੈ।
ਇਸ ਸਬੰਧੀ ਸੋਸ਼ਲ ਮੀਡੀਆ 'ਤੇ ਪੋਸਟ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਨ ਸਰਕਾਰ 'ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਜਦੋਂ ਸਰਕਾਰਾਂ ਘਬਰਾ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਆਪਣੀ ਹਾਰ ਸਾਫ਼ ਨਜ਼ਰ ਆਉਣ ਲੱਗਦੀ ਹੈ, ਤਾਂ ਉਹ ਸਭ ਤੋਂ ਪਹਿਲਾਂ ਆਜ਼ਾਦ ਮੀਡੀਆ ਅਤੇ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਭਗਵੰਤ ਮਾਨ ਸਰਕਾਰ ਨੇ ਹਿੰਦ ਸਮਾਚਾਰ ਗਰੁੱਪ ਵਿਰੁੱਧ ਛਾਪੇਮਾਰੀ ਅਤੇ ਡਰਾਉਣ-ਧਮਕਾਉਣ ਦੀਆਂ ਚਾਲਾਂ ਸ਼ੁਰੂ ਕਰ ਦਿੱਤੀਆਂ ਹਨ।
ਅਕਾਲੀ ਦਲ ਨੇ ਚਿਤਾਵਨੀ ਦਿੱਤੀ ਹੈ ਕਿ ਭਗਵੰਤ ਮਾਨ ਬਿਲਕੁਲ ਉਸੇ ਤਰ੍ਹਾਂ ਦਾ ਵਿਵਹਾਰ ਕਰ ਰਹੇ ਹਨ ਜਿਵੇਂ ਇੰਦਰਾ ਗਾਂਧੀ ਨੇ ਐਮਰਜੈਂਸੀ ਦੌਰਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭੁੱਲ ਰਹੇ ਹਨ ਕਿ ਉਸ ਸਮੇਂ ਵੀ ਕੋਈ ਹਿੰਦ ਸਮਾਚਾਰ ਗਰੁੱਪ ਤੇ ਚੋਪੜਾ ਪਰਿਵਾਰ ਦੇ ਇਰਾਦਿਆਂ ਨੂੰ ਤੋੜ ਨਹੀਂ ਸਕਿਆ ਸੀ। ਇਹ ਮੀਡੀਆ ਹਾਊਸ ਆਪਣੀ ਨੈਤਿਕਤਾ ਅਤੇ ਲਚਕੀਲੇਪਨ ਦੇ ਮਾਣਮੱਤੇ ਇਤਿਹਾਸ ਲਈ ਜਾਣਿਆ ਜਾਂਦਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਹਮਲਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਉਹ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੇ ਨਾਲ ਖੜ੍ਹੇ ਰਹਿਣਗੇ ਕਿਉਂਕਿ ਇਹ ਲੋਕਤੰਤਰ ਦਾ ਇੱਕ ਬਹੁਤ ਮਹੱਤਵਪੂਰਨ ਥੰਮ੍ਹ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਲਾਪਰਵਾਹੀ ਵਾਲਾ ਰਸਤਾ ਸਰਕਾਰ ਲਈ ਉਲਟਾ ਸਾਬਤ ਹੋਵੇਗਾ।
Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ, ਹੁਣੇ ਕਰ ਲਓ ਤਿਆਰੀ
NEXT STORY